Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ ਤੁਹਾਡੀਆਂ ਵੋਟਾਂ ਜਲੰਧਰ ਪੱਛਮੀ ਹਲਕੇ ਦੇ ਵਿਕਾਸ ਵਿਚ ਪਾਉਣਗੀਆਂ ਅਹਿਮ ਯੋਗਦਾਨ : ਭਗਵੰਤ ਮਾਨ

ਜਲੰਧਰ – ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ ਢੰਗ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਵੋਟਾਂ ਪਾਈਆਂ ਤੇ ਇੱਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੱਤਾ, ਜਿਸ ਕਰਕੇ ਮੈਂ ਤੁਹਾਡਾ ਧੰਨਵਾਦੀ ਹਾਂ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਕੀਮਤੀ ਵੋਟਾਂ ਇਸ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰੇ।

Related posts

ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਵਚਨਬੱਧ: ਮੁੱਖ-ਮੰਤਰੀ

admin

ਵਿਧਾਇਕਾ ਮਾਣੂੰਕੇ ਨੇ 33 ਕਰੋੜ ਦੇ ਵੱਡੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ !

admin

ਕੇਂਦਰੀ ਬਜਟ ਕਿਸਾਨਾਂ ਅਤੇ ਕਿਰਤੀ ਲੋਕਾਂ ‘ਤੇ ਘੋਰ ਹਮਲਾ: ਬੀਕੇਯੂ ਉਗਰਾਹਾਂ 

admin