Business Punjab

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਬੈਂਗਲੁਰੂ ਵਿਖੇ ਇਨਵੈਸਟ ਪੰਜਾਬ ਪ੍ਰੋਗਰਾਮ-'ਪੰਜਾਬ ਸੈਸ਼ਨ' 'ਚ ਸ਼ਿਰਕਤ ਕੀਤੀ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਬੈਂਗਲੁਰੂ ਵਿਖੇ ਉੱਘੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਸਰਕਾਰ ਵੱਲੋਂ ਸੂਬੇ ‘ਚ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੀਆਂ ਸ਼ੁਰੂ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨਾਲ ਹੀ ਉਹਨਾਂ ਨੂੰ ਦੱਸਿਆ ਕਿ ਪੰਜਾਬ ‘ਚ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਪੂਰੀ ਤਰ੍ਹਾਂ ਕਾਇਮ ਹੈ। ਕਾਰੋਬਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ।

ਮੁੱਖ-ਮੰਤਰੀ ਮਾਨ ਨੇ ਬੈਂਗਲੁਰੂ ਵਿਖੇ ਇਨਵੈਸਟ ਪੰਜਾਬ ਪ੍ਰੋਗਰਾਮ-‘ਪੰਜਾਬ ਸੈਸ਼ਨ’ ‘ਚ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਉੱਘੇ ਕਾਰੋਬਾਰੀਆਂ ਨੇ ਆਪੋ-ਆਪਣੇ ਤਜ਼ਰਬੇ ਸਾਂਝੇ ਕੀਤੇ। ਸਭ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਨਾਲ ਹੀ ਉੱਘੇ ਕਾਰੋਬਾਰੀਆਂ ਨੂੰ ਪੰਜਾਬ ਦੇ ਡੂੰਘੇ ਇਤਿਹਾਸ, ਮਹਿਮਾਨ ਨਿਵਾਜ਼ੀ ਅਤੇ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਉਹਨਾਂ ਨੂੰ ਦੱਸਿਆ ਕਿ ਪੂਰੇ ਦੇਸ਼ ਦਾ ਢਿੱਡ ਭਰਨ ਵਾਲੀ ਪੰਜਾਬ ਦੀ ਧਰਤੀ ਬਰਕਤਾਂ ਵਾਲੀ ਹੈ, ਇੱਥੇ ਕੋਈ ਭੁੱਖਾ ਨਹੀਂ ਸੌਂਦਾ। ਪੰਜਾਬ ਤੇ ਪੰਜਾਬੀ ਤੁਹਾਡੇ ਸਭ ਦੇ ਕਾਰੋਬਾਰਾਂ ਨੂੰ ਕਾਮਯਾਬ ਤੇ ਵਾਧਾ ਕਰਨ ਲਈ ਵਚਨਬੱਧ ਹਨ। ਸਰਕਾਰ ਵੱਲੋਂ ਹਰ ਪੱਖੋਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

Related posts

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin

ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ

admin