BusinessPunjab

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਬੈਂਗਲੁਰੂ ਵਿਖੇ ਇਨਵੈਸਟ ਪੰਜਾਬ ਪ੍ਰੋਗਰਾਮ-'ਪੰਜਾਬ ਸੈਸ਼ਨ' 'ਚ ਸ਼ਿਰਕਤ ਕੀਤੀ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਬੈਂਗਲੁਰੂ ਵਿਖੇ ਉੱਘੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਸਰਕਾਰ ਵੱਲੋਂ ਸੂਬੇ ‘ਚ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੀਆਂ ਸ਼ੁਰੂ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨਾਲ ਹੀ ਉਹਨਾਂ ਨੂੰ ਦੱਸਿਆ ਕਿ ਪੰਜਾਬ ‘ਚ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਪੂਰੀ ਤਰ੍ਹਾਂ ਕਾਇਮ ਹੈ। ਕਾਰੋਬਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ।

ਮੁੱਖ-ਮੰਤਰੀ ਮਾਨ ਨੇ ਬੈਂਗਲੁਰੂ ਵਿਖੇ ਇਨਵੈਸਟ ਪੰਜਾਬ ਪ੍ਰੋਗਰਾਮ-‘ਪੰਜਾਬ ਸੈਸ਼ਨ’ ‘ਚ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਉੱਘੇ ਕਾਰੋਬਾਰੀਆਂ ਨੇ ਆਪੋ-ਆਪਣੇ ਤਜ਼ਰਬੇ ਸਾਂਝੇ ਕੀਤੇ। ਸਭ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਨਾਲ ਹੀ ਉੱਘੇ ਕਾਰੋਬਾਰੀਆਂ ਨੂੰ ਪੰਜਾਬ ਦੇ ਡੂੰਘੇ ਇਤਿਹਾਸ, ਮਹਿਮਾਨ ਨਿਵਾਜ਼ੀ ਅਤੇ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਉਹਨਾਂ ਨੂੰ ਦੱਸਿਆ ਕਿ ਪੂਰੇ ਦੇਸ਼ ਦਾ ਢਿੱਡ ਭਰਨ ਵਾਲੀ ਪੰਜਾਬ ਦੀ ਧਰਤੀ ਬਰਕਤਾਂ ਵਾਲੀ ਹੈ, ਇੱਥੇ ਕੋਈ ਭੁੱਖਾ ਨਹੀਂ ਸੌਂਦਾ। ਪੰਜਾਬ ਤੇ ਪੰਜਾਬੀ ਤੁਹਾਡੇ ਸਭ ਦੇ ਕਾਰੋਬਾਰਾਂ ਨੂੰ ਕਾਮਯਾਬ ਤੇ ਵਾਧਾ ਕਰਨ ਲਈ ਵਚਨਬੱਧ ਹਨ। ਸਰਕਾਰ ਵੱਲੋਂ ਹਰ ਪੱਖੋਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

Related posts

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

Bunty

ਪੰਜਾਬ ਸਰਕਾਰ ਵਲੋਂ ਦੁਕਾਨਦਾਰ ਅਤੇ ਵਪਾਰ ਐਕਟ ਵਿੱਚ ਕੀਤੀ ਗਈ ਸੋਧ !

admin

ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ

admin