Punjab

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Related posts

ਮੀਤ ਹੇਅਰ ਵੱਲੋਂ ਭਾਰਤੀ ਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

Bunty

ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼, ਵਾਇਰਲ ਵੀਡੀਓ ‘ਚ ਪੰਨੂੰ ਨੇ ਕੀਤਾ ਵੱਡਾ ਦਾਅਵਾ

Bunty

ਤਲਵੰਡੀ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਚ ਮਿਲੀ ਵੱਡੀ ਜਿੰਮੇਵਾਰੀ

Bunty