Punjab

ਮੁੱਖ ਮੰਤਰੀ ਵੱਲੋਂ ਭਿ੍ਰਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਐਂਟੀ ਕੁਰੱਪਸ਼ਨ ਹੈਲਪਲਾਈਨ ਨੇ ਵੱਢੀਖੋਰਾਂ ਉਤੇ ਕੱਸਿਆ ਸ਼ਿਕੰਜਾ ਹੁਣ ਤੱਕ 45 ਵਿਅਕਤੀ ਕੀਤੇ ਗਿ੍ਰਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)
ਚੰਡੀਗੜ – ਭਿ੍ਰਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜੇ ਸਮੇਂ ਵਿੱਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਨੇ ਲੋਕਾਂ ਨਾਲ ਭਿ੍ਰਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨਾਂ ਭਿ੍ਰਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਕਿ ਲੋਕ ਇਸ ਦੀ ਵਰਤੋਂ ਭਿ੍ਰਸ਼ਟਾਚਾਰ ਦੀ ਜੜ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।
ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲਿਸ ਨੇ ਭਿ੍ਰਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫ.ਆਈ.ਆਰ. ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦੇ ਇਕ ਪਿ੍ਰੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸੇ ਤਰਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭਿ੍ਰਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭਿ੍ਰਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੋਈ ਹੈ ਅਤੇ ਭਿ੍ਰਸ਼ਟ ਅਫਸਰਾਂ ਅਤੇ ਕਰਮਚਾਰੀਆਂ ਨੂੰ ਬਾਹਰ ਦਾ ਰਾਹ ਵਿਖਾ ਕੇ ਸਮੁੱਚੇ ਸਿਸਟਮ ਨੂੰ ਸਾਫ਼ ਕੀਤਾ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀ, ਕਾਰਗਰ ਅਤੇ ਪਾਰਦਰਸ਼ੀ ਸਰਕਾਰ ਦੇਣ ਲਈ ਸ਼ਾਸਨ ਵਿੱਚੋਂ ਭਿ੍ਰਸ਼ਟਾਚਾਰ ਨੂੰ ਜੜੋਂ ਖਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਉਨਾਂ ਦੇ ਮੋਢਿਆਂ ਉਤੇ ਬਹੁਤ ਵੱਡੀ ਜ਼ਿੰਮੇਵਾਰੀ ਪਾਈ ਹੈ, ਜਿਸ ਕਰ ਕੇ ਪਾਰਦਰਸ਼ੀ ਅਤੇ ਜੁਆਬਦੇਹ ਪ੍ਰਸ਼ਾਸਨ ਦੇ ਕੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨਾ ਉਨਾਂ ਦਾ ਫ਼ਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਮਿਸਾਲ ਕਾਰਵਾਈ ਇਹ ਦਰਸਾਉਦੀ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਭਿ੍ਰਸ਼ਟਾਚਾਰ ਮੁਕਤ ਸ਼ਾਸਨ ਦੇਣ ਪ੍ਰਤੀ ਵਚਨਬੱਧ ਹੈ। ਉਨਾਂ ਕਿਹਾ ਕਿ ਭਿ੍ਰਸ਼ਟਾਚਾਰ ਵਿਰੋਧੀ ਜੰਗ ਉਸ ਵੇਲੇ ਹੀ ਖ਼ਤਮ ਹੋਵੇਗੀ, ਜਦੋਂ ਸੂਬੇ ਵਿੱਚੋਂ ਇਸ ਦਾ ਮੁਕੰਮਲ ਤੌਰ ਉਤੇ ਸਫਾਇਆ ਹੋ ਜਾਵੇਗਾ ਪਰ ਇਸ ਲਈ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਵਧ-ਚੜ ਕੇ ਸੂਬਾ ਸਰਕਾਰ ਦਾ ਸਹਿਯੋਗ ਕਰਨ ਦਾ ਸੱਦਾ ਦਿੱਤਾ।

Related posts

ਪਰਾਲੀ ਦੇ ਪ੍ਰਦੂਸ਼ਣ ਨਾਲ 48 ਸਾਲ ’ਚ 1.06 ਘੰਟਾ ਘੱਟ ਹੋਇਆ ਪੰਜਾਬ ’ਚ ਧੁੱਪ ਦਾ ਸਮਾਂ

Bunty

ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਬੀਕੇਯੂ ਉਗਰਾਹਾਂ ਵੱਲੋਂ 17 ਜ਼ਿਲ੍ਹਿਆਂ ਵਿੱਚ ਡੀ ਸੀ/ਐੱਸਡੀਐੱਮ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ

admin

ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀਆਂ ਅੱਖਾਂ ਦਾਨ ਕਰਨ ਦਾ ਅਹਿਦ ਲੈ ਕੇ ਕੀਤੀ ਨੇਤਰ ਦਾਨ ਮੁਹਿੰਮ ਦੀ ਸ਼ੁਰੂਆਤ

Bunty