Punjab

ਮੁੱਖ ਮੰਤਰੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ

ਚੰਡੀਗੜ੍ਹ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਲਾਂਸ ਨਾਇਕ ਜਸਬੀਰ ਸਿੰਘ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂੰਈਂ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ।

ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ `ਤੇ ਲਾਉਂਦਿਆਂ ਸ਼ਹੀਦ ਵੱਲੋਂ ਦਿਖਾਈ ਗਈ ਸਮਰਪਿਤ ਭਾਵਨਾ, ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਤੇ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ।

Related posts

ਰਾਹੁਲ ਗਾਂਧੀ ਨੇ ਬੁਲਾਈ ਪਾਰਟੀ ਆਗੂਆਂ ਦੀ ਅਹਿਮ ਮੀਟਿੰਗ, ਚਿਦੰਬਰਮ ਨੇ ਵਧਦੀ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਨੂੰ ਕੋਸਿਆ

Bunty

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

Bunty

ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਤਬੰਦੀ ਬਣਾਉਣ: ਮੀਤ ਹੇਅਰ

Bunty