Punjab

ਮੁੱਖ ਮੰਤਰੀ ਸੂਬੇ ਦੀ ਰਾਜਨੀਤੀ ਵਿਚ ਵੰਡੀਆਂ ਪਾ ਕੇ ਅਤੇ ਕੇਜਰੀਵਾਲ ਦੇ ਹੁਕਮਾਂ ’ਤੇ ਐਸ ਵਾਈ ਐਲ ਦੇ ਮੁੱਦੇ ਨੂੰ ਲੀਹੋਂ ਲਾਹ ਕੇ ਭਲਕੇ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਭਲਕੇ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐਸ ਵਾਈ ਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਤਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਬਚਾਉਣ ਵਾਸਤੇ ਸਾਰੀਆਂ ਪਾਰਟੀਆਂ ਨੂੰ ਆਲ ਪਾਰਟੀ ਮੀਟਿੰਗ ਵਿਚ ਸੱਦਣ ਵਿਚ ਨਾਕਾਮ ਰਹੇ। ਹੁਣ ਉਹਨਾਂ ਨੇ ਐਸ ਵਾਈ ਐਲ ਮੁੱਦੇ ਨੂੰ ਦਰਕਿਨਾਰ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਅਖੌਤੀ ਬਹਿਸ ਵਿਚ 19 ਮੁੱਦਿਆਂ ’ਤੇ ਚਰਚਾ ਹੋਵੇਗੀ ਜਿਸਦਾ ਆਯੋਜਨ ਲੁਧਿਆਣਾ ਵਿਚ ਸਰਕਾਰ ਵੱਲੋਂ ਕੀਤਾ ਜਾ ਰਿਹਾ ਜਿਸ ਵਿਚ ਹਰ ਬੁਲਾਰੇ ਨੂੰ ਬੋਲਣ ਵਾਲੇ 30 ਮਿੰਟ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸਦਾ ਅਰਥ ਹੈ ਕਿ ਆਪ ਸਰਕਾਰ ਇਸ ਬੇਹੱਦ ਸੰਵੇਦਨਸ਼ੀਲ ਐਸ ਵਾਈ ਐਲ ਨਹਿਰ ਮਾਮਲੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਵਾਸਤੇ ਸੰਜੀਦਾ ਨਹੀਂ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜਿਸ ਤਰੀਕੇ ਪੰਜਾਬੀਆਂ ਨੂੰ ਬਹਿਸ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਗਈ ਹੈ, ਉਸਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਾਰੇ ਲੁਧਿਆਣਾ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਸ਼ਹਿਰ ਵਿਚ ਹੋ ਰਿਹਾ ਸਾਰਸ ਮੇਲਾ ਵੀ ਬੰਦ ਕਰਵਾ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਸਾਰੇ ਯੂਨੀਅਨ ਆਗੂਆਂ ਤੇ ਕਿਸਾਨ ਜਥੇਬੰਦੀਆਂ ਦੀ ਆਵਾਜਾਈ ਵੀ ਰੋਕ ਦਿੱਤੀਗਈ  ਹੈ ਤਾਂ ਜੋ ਉਹ ਬਹਿਸ ਵਾਲੀ ਥਾਂ ਨਾ ਪਹੁੰਚ ਸਕਣ ਤੇ ਇਹਨਾਂ ਪ੍ਰਬੰਧਾਂ ਨੇ ਲੋਕਾਂ ਨੂੰ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੰਸੀ ਚੇਤੇ ਕਰਵਾ ਦਿੱਤੀ ਹੈ। ਉਹਨਾਂ ਕਿਹਾ ਕਿ ਪੁਲਿਸ ਦੇ ਸਖ਼ਤ ਪ੍ਰਬੰਧਾਂ ਦਾ ਅੰਦਾਜ਼ਾ ਇਥੋਂ ਹੀ ਲਾਇਆ ਜਾਸਕਦਾ  ਹੈ ਕਿ ਸਪੈਸ਼ਲ ਡੀ ਜੀ ਪੀ ਲਾਅ ਐਂਡ ਆਰਡਰ ਨੇ ਭਲਕੇ ਦੀ ਬਹਿਸ ਵਾਸਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵਾਸਤੇ ਮੀਟਿੰਗ ਕੀਤੀ ਜਿਸ ਵਿਚ ਏ ਜੀ ਡੀ ਪੀ ਟਰੈਫਿਕ, ਏ ਡੀ ਜੀ ਪੀ ਇੰਟੈਲੀਜੈਂਸ, ਆਈ ਜੀ ਰੋਪੜ, ਕਮਿਸ਼ਨਰ ਆਫ ਪੁਲਿਸ ਲੁਧਿਆਣਾ, ਡੀ ਆਈ ਜੀ ਲੁਧਿਆਣਾ ਰੇਂਜ ਤੇ ਡੀ ਆਈ ਜੀ ਪੀ ਏ ਪੀ ਤੋਂ ਇਲਾਵਾ ਅਨੇਕਾਂ ਐਸ ਪੀ ਪੱਧਰ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਬਹਿਸ ਨੂੰ ’ਵੀ ਵੀ ਆਈ ਪੀ ਪ੍ਰੋਗਰਾਮ’ ਦੱਸ ਰਹੀ ਹੈ ਜਿਸ ਤੋਂ ਸਪਸ਼ਟ ਹੈ ਕਿ ਇਸ ਵਿਚ ਸਿਰਫ ਖਾਸ ਆਦਮੀ ਹੀ ਸ਼ਾਮਲ ਹੋਣਗੇ ਤੇ ਆਮ ਪੰਜਾਬੀਆਂ ਨੂੰ ਇਸ ਤੋਂ ਦੂਰ ਰੱਖਿਆ ਜਾਵੇਗਾ।ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਖੁੱਲ੍ਹੀ ਬਹਿਸ ਵਿਚ ਭਾਗ ਲੈ ਕੇ ਵਿਖਾਉਣ ਜਿਥੇ ਮੀਡੀਆ ਵੀ ਹੋਵੇਗਾ ਤੇ ਆਮ ਪੰਜਾਬੀ ਵੀ ਹੋਣਗੇ। ਉਥੇ ਉਹ ਮਸਲੇ ’ਤੇ ਚਰਚਾ ਕਰ ਕੇ ਵਿਖਾਉਣ ਤਾਂ ਆਪ ਉਹਨਾਂ ਨੂੰ ਸ਼ੀਸ਼ਾ ਦਿਸ ਜਾਵੇਗਾ।ਸਰਦਾਰ ਮਜੀਠੀਆ ਨੇ ਭਲਕੇ ਦੀ ਬਹਿਸ ਵਾਸਤੇ ਪਾਸ ਵੰਡਣ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ ਆਪ ਵਿਧਾਇਕਾਂ ਨੂੰ 30-30 ਪਾਸ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹ ਸਾਰੀ ਬਹਿਸ ਸਿਰਫ ਆਪ ਸਰਕਾਰ ਦੇ ਪਬਲਿਕ ਰਿਲੇਸ਼ਨ ਐਕਸਰਸਾਈਜ਼ ਬਣ ਕੇ ਰਹਿ ਗਈ ਹੈ ਜਿਸਦਾ ਮਕਸਦ ਐਸ ਵਾਈ ਐਲ ਨਹਿਰ ਦੇ ਮੁੱਦੇ ਤੋਂ ਧਿਆਨ ਪਾਸੇ ਕਰਨਾ ਹੈ ਅਤੇ ਵਿਰੋਧੀ ਧਿਰ ਖਿਲਾਫ ਕੂੜ ਪ੍ਰਚਾਰ ਵਿੱਢਣਾ ਹੈ। ਉਹਨਾਂ ਮੁੱਖ ਮੰਤਰੀ ਨੂੰ ਮੁੜ ਸੱਦਾ ਦਿੱਤਾ ਕਿ ਉਹ ਸਾਂਝੇ ਪਲੇਟਫਾਰਮ ’ਤੇ ਸਾਰੇ ਮਾਮਲਿਆਂ ’ਤੇ ਬਹਿਸ ਦੀ ਜ਼ੁਰੱਅਤ ਕਰ ਕੇ ਵਿਖਾਉਣ।

Related posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

Bunty

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ‘ਵਰਲਡ ਕੱਪ ਕਬੱਡੀ’ ਮੁੜ ਸ਼ੁਰੂ ਕੀਤਾ ਜਾਵੇਗਾ – ਸੁਖਬੀਰ ਬਾਦਲ

admin

ਸੀਐਨਆਈ ਨੇ ਮਹਿਲਾ ਸਸ਼ਕਤੀਕਰਨ ਲਈ ਆਪਣੀ ਵਚਨਬੱਧਤਾ ਨੂੰ ਦੋਹਰਾਇਆ !

admin