International

ਮੂਰਤੀਆਂ ਦਾ ਵਿਸਰਜਨ ਕਰਨ ਜਾ ਰਹੇ ਹਿੰਦੂ ਭਾਈਚਾਰੇ ਅਤੇ ਪੁਲਿਸ ਵਿਚਾਲੇ ਝੜਪ

ਢਾਕਾ – ਬੰਗਲਾਦੇਸ਼ ‘ਚ ਹਿੰਦੂਆਂ ਖ਼ਿਲਾਫ਼ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਪੁਰਾਣੇ ਢਾਕਾ ਇਲਾਕੇ ‘ਚ ਦੁਰਗਾ ਪੂਜਾ ਦੀ ਸਮਾਪਤੀ ਤੋਂ ਬਾਅਦ ਮੂਰਤੀਆਂ ਦਾ ਵਿਸਰਜਨ ਕਰਨ ਜਾ ਰਹੇ ਹਿੰਦੂ ਭਾਈਚਾਰੇ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਘਟਨਾ ‘ਚ ਤਿੰਨ ਲੋਕ ਜ਼ਖ਼ਮੀ ਹੋ ਗਏ। ਅਖ਼ਬਾਰ ਨੇ ਇਕ ਚਸ਼ਮਦੀਦ ਦੇ ਹਵਾਲੇ ਨਾਲ ਕਿਹਾ ਕਿ ਪੁਰਾਣੇ ਢਾਕਾ ਦੇ ਪਟੁਆਤੁਲੀ ਇਲਾਕੇ ਵਿਚ ਨੂਰ ਸੁਪਰ ਮਾਰਕੀਟ ਦੀ ਛੱਤ ਤੋਂ ਐਤਵਾਰ ਦੇਰ ਰਾਤ ਬੁਰੀਗੰਗਾ ਨਦੀ ਵਿਚ ਮੂਰਤੀਆਂ ਦਾ ਵਿਸਰਜਨ ਕਰਨ ਜਾ ਰਹੇ ਜਲੂਸ ‘ਤੇ ਬਦਮਾਸ਼ਾਂ ਨੇ ਇੱਟਾਂ ਅਤੇ ਪੱਥਰ ਸੁੱਟੇ। ਪੁਲਿਸ ਮੁਲਾਜ਼ਮ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੇ ਬਾਜ਼ਾਰ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਹਿੰਸਕ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰੋਕ ਦਿੱਤਾ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin