ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਤੰਦਰੁਸਤ ਸਿਹਤ ਸਬੰਧੀ ਜਾਗਰੂਕ ਕਰਨ ਲਈ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੇਰੀ ਸਿਹਤ, ਮੇਰੇ ਅਧਿਕਾਰ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਸੰਸਥਾ ਦੇ ਸਹਾਇਕ ਪ੍ਰੋਫੈਸਰ ਡਾ. ਸੰਦੀਪ ਕੌਰ ਅਤੇ ਸ੍ਰੀਮਤੀ ਹਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਜਿਨਸੀ ਅਤੇ ਪ੍ਰਜਨਨ ਸਿਹਤ ਅਤੇ ਅਧਿਕਾਰਾਂ ਨਾਲ ਸਬੰਧਿਤ ਮੁੱਦਿਆਂ ’ਤੇ ਚਾਨਣਾ ਪਾਇਆ।
ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪ੍ਰੋਗਰਾਮ ਲੋਕਾਂ ’ਚ ਜਿਨਸੀ, ਪ੍ਰਜਨਨ ਸਿਹਤ ਅਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਕਰਵਾਉਣ ਦੇ ਮਕਸਦ ਤਹਿਤ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਹ ਸੈਮੀਨਾਰ ਜਿਨਸੀ ਅਤੇ ਪ੍ਰਜਨਨ ਸਿਹਤ ਦਿਵਸ ਨੂੰ ਸਮਰਪਿਤ ਸੀ, ਜਿਸ ਦੌਰਾਨ ਸਮੁੱਚੀ ਤੰਦਰੁਸਤੀ ਖਾਸ ਕਰਕੇ ਕਮਜ਼ੋਰ ਆਬਾਦੀ ਨੂੰ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ‘ਮਾਈ ਬਾਡੀ, ਮਾਈ ਚੁਆਇਸ, ਮਾਈ ਹੈਲਥ, ਮਾਈ ਰਾਈਟਸ’ ਵਿਸ਼ੇ ’ਤੇ ਅਧਾਰਿਤ ਸੀ, ਜਿਸ ਦੌਰਾਨ ਬੁਲਾਰਿਆਂ ਨੇ ਵਿਦਿਆਰਥੀਆਂ ਦੁਆਰਾ ਕੀਤੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਪ੍ਰਿੰ: ਸ੍ਰੀਮਤੀ ਨਾਗਪਾਲ ਦਾ ਵਿਦਿਆਰਥੀਆਂ ਨੂੰ ਉਕਤ ਵਿਸ਼ੇ ਨਾਲ ਸਬੰਧਿਤ ਜਾਗਰੂਕਤਾ ਸਬੰਧੀ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਕਾਲਜ ਸਟਾਫ਼ ਦੇ ਨਾਲ ਸਕੂਲ ਵਿਦਿਆਰਥੀ ਹਾਜ਼ਰ ਸਨ।