India

ਮੇਰੇ ਬੱਚਿਆਂ ‘ਚ ਪੰਜਾਬੀ ਖੂਨ – ਪ੍ਰਿਅੰਕਾ ਗਾਂਧੀ

ਕੋਟਕਪੂਰਾ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ ਹਨ। ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਪਣਾ ਰਿਸ਼ਤਾ ਪੰਜਾਬ ਨਾਲ ਜੋੜਦਿਆਂ ਕਿਹਾ ਕਿ ਉਹ ਪੰਜਾਬ ਦੀ ਨੂੰਹ ਹਨ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਮੈਂ ਪੰਜਾਬੀ ਪਰਿਵਾਰ ਵਿੱਚ ਵਿਆਹੀ ਹਾਂ। ਇਸ ਲਈ ਮੇਰੇ ਬੱਚਿਆਂ ਵਿੱਚ ਪੰਜਾਬੀ ਖੂਨ ਹੈ। ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ ‘ਆਪ’ ਦੇ ਦਿੱਲੀ ਮਾਡਲ ‘ਤੇ ਸਵਾਲ ਚੁੱਕੇ।

ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਮੌਕਾ ਹੋਰ ਦੇਣ। ਕੋਟਕਪੁਰਾ ਦੀ ਅਨਾਜ ਮੰਡੀ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੀ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਜਰਾਤ ਮਾਡਲ ਤੇ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਇੱਕੋ ਜਿਹੇ ਹਨ ਤੇ ਇਹ ਦੋਵੇਂ ਮਾਡਲ ਦੇਸ਼ ਤੇ ਲੋਕ ਵਿਰੋਧੀ ਸਾਬਤ ਹੋਏ ਹਨ। ਕਰੋਨਾ ਦੌਰਾਨ ਦਿੱਲੀ ਦਾ ਕੋਈ ਵੀ ਹਸਪਤਾਲ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਨਹੀਂ ਉਤਰਿਆ।

ਕਾਂਗਰਸ ਦੀ ਕੋਟਕਪੂਰਾ ਰੈਲੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਹੀਂ ਪਹੁੰਚੇ। ਇੱਥੋਂ ਤੱਕ ਕਿ ਸੀਐਮ ਚੰਨੀ ਵੀ ਨਹੀਂ ਪਹੁੰਚੇ। ਸੀਨੀਅਰ ਲੀਡਰਸ਼ਿਪ ਵਿੱਚੋਂ ਕੋਈ ਨਹੀਂ ਪਹੁੰਚਿਆ। ਇਸ ਤੋਂ ਬਾਅਦ ਜਦੋਂ ਉਹ ਧੂਰੀ ਪਹੁੰਚੇ ਤਾਂ ਉਨ੍ਹਾਂ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਹੋਰ ਲੀਡਰ ਮੌਜੂਦ ਸਨ। ਇਸੇ ਤਰ੍ਹਾਂ ਧੂਰੀ ਦੇ ਰਾਜੋਮਾਜਰਾ ਦੀ ਰੈਲੀ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਖੇਤਾਂ ਵਿੱਚ ਗਈ। ਉਹ ਕਿਸਾਨਾਂ ਦੇ ਘਰ ਵੀ ਪਹੁੰਚੀ। ਉਨ੍ਹਾਂ ਨੇ ਖੇਤਾਂ ‘ਚ ਹੀ ਖਾਣਾ ਖਾਧਾ ਤੇ ਇੱਕ ਕਿਸਾਨ ਦੇ ਘਰ ਵੀ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਮੌਜੂਦ ਸਨ। ਉਹ ਧੂਰੀ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ‘ਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਨਾਰਾਜ਼ਗੀ ਅੱਜ ਉਸ ਵੇਲੇ ਖੁੱਲ੍ਹ ਕੇ ਸਾਹਮਣੇ ਆਈ ਜਦੋਂ ਉਨ੍ਹਾਂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਸਾਹਮਣੇ ਹੀ ਸਟੇਜ ‘ਤੇ ਬੋਲਣ ਤੋਂ ਇਨਕਾਰ ਕਰ ਦਿੱਤਾ। ਦਰਅਸਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿਯੰਕਾ ਗਾਂਧੀ ਵਲੋਂ ਹਲਕਾ ਧੂਰੀ ਵਿਚ ਰੈਲੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪ੍ਰਿਯੰਕਾ ਗਾਂਧੀ, ਚਨਰਜੀਤ ਚੰਨੀ, ਨਵਜੋਤ ਸਿੱਧੂ ਸਮੇਤ ਕਾਂਗਰਸ ਦੀ ਲੀਡਰਿਸ਼ਪ ਸਟੇਜ ‘ਤੇ ਮੌਜੂਦ ਸੀ। ਸਟੇਜ ਸੈਕਟਰੀ ਵਲੋਂ ਜਦੋਂ ਨਵਜੋਤ ਸਿੱਧੂ ਦਾ ਨਾਂ ਲੈ ਕੇ ਉਨ੍ਹਾਂ ਨੂੰ ਮੰਚ ‘ਤੇ ਬੋਲਣ ਲਈ ਬੁਲਾਇਆ ਤਾਂ ਸਿੱਧੂ ਆਪਣੀ ਸੀਟ ਤੋਂ ਖੜ੍ਹੇ ਤਾਂ ਹੋਏ ਪਰ ਉਨ੍ਹਾਂ ਨੇ ਮੰਚ ‘ਤੇ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ ਇਸ਼ਾਰਾ ਕਰਦਿਆਂ ਆਖਿਆ ਕਿ ਤੁਸੀਂ ਇਨ੍ਹਾਂ ਨੂੰ ਬੁਲਾ ਲਵੋ। ਇਹ ਸਭ ਕੁੱਝ ਉਦੋਂ ਹੁੰਦਾ ਹੈ ਜਦੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸਟੇਜ ‘ਤੇ ਮੌਜੂਦ ਸੀ। ਇਥੇ ਹੀ ਬਸ ਨਹੀਂ ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵਲੋਂ ਕੋਟਕਪੂਰਾ ਵਿਚ ਰੈਲੀ ਕੀਤੀ ਗਈ ਸੀ, ਉਥੇ ਵੀ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨਦਾਰਦ ਰਹੇ। ਉਧਰ ਸਿਆਸੀ ਮਾਹਿਰਾਂ ਦੇ ਕਹਿਣਾ ਹੈ ਕਿ ਸਿੱਧੂ ਨੇ ਅਜਿਹਾ ਕਰਕੇ ਹਾਈਕਮਾਨ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦਰਅਸਲ ਜਦੋਂ ਤੋਂ ਰਾਹੁਲ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ, ਉਦੋਂ ਨਵਜੋਤ ਸਿੱਧੂ ਕਿਤੇ ਨਾ ਕਿਤੇ ਨਾਰਾਜ਼ ਨਜ਼ਰ ਆ ਰਹੇ ਹਨ। ਸਿੱਧੂ ਦੀ ਨਾਰਾਜ਼ਗੀ ਇਸ ਗੱਲ ਤੋਂ ਵੀ ਸਾਫ ਨਜ਼ਰ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਚੋਣ ਸਰਗਰਮੀਆਂ ਵੀ ਘਟਾ ਦਿੱਤੀਆਂ ਹਨ। ਸਿੱਧੂ ਵਲੋਂ ਸਿਰਫ ਆਪਣੇ ਹਲਕੇ ਵਿਚ ਹੀ ਪ੍ਰਚਾਰ ਕੀਤਾ ਜਾ ਰਿਹਾ ਹੈ।

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor