Punjab

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ ਦੀ ਮਿਆਦ ਹੋਰ ਵਧਾਈ !

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ।

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਐਨ.ਐਸ.ਏ ਦੀ ਮਿਆਦ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ ਅਤੇ ਐਨਐਸਏ ਦੀ ਮਿਆਦ ਦੇ ਦਸਤਾਵੇਜ਼ਾਂ ਨੂੰ ਡਿਬਰੂਗੜ੍ਹ ਜੇਲ੍ਹ ’ਚ ਪਹੁੰਚਾ ਦਿੱਤਾ ਗਿਆ ਹੈ।

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਨਐਸਏ ਨੂੰ ਵਧਾਉਣ ਨੂੰ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਸਿੱਖਾਂ ਲਈ ਵੱਖਰਾ ਕਾਨੂੰਨ ਚੱਲ ਰਿਹਾ ਹੈ। ਐਨਐਸਏ ਦੇ ਵਾਧੇ ਨਾਲ ਜਿੱਥੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ, ਉੱਥੇ ਹੀ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਨਾਲ ਵੀ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਸ ਦਾਅਵੇ ਦੀ ਵੀ ਫੂਕ ਨਿਕਲ ਗਈ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਉਂਦਾ ਹੈ ਤਾਂ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ, ਪਰ ਅੰਮ੍ਰਿਤਪਾਲ ਸਿੰਘ ਦੇ ਜੇਲ ’ਚ ਰਹਿਣ ਦੇ ਬਾਵਜੂਦ ਵੀ ਬੰਬ ਧਮਾਕੇ, ਚੋਰੀਆਂ, ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

ਤਰਸੇਮ ਸਿੰਘ ਨੇ ਕਿਹਾ ਕਿ ਅਦਾਲਤਾਂ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਹੁੰਦੀ ਹੈ ਪਰ ਅਜਿਹਾ ਨਹੀਂ ਹੋ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਉਨ੍ਹਾਂ ਧਿਰਾਂ ਦੀ ਵੀ ਆਲੋਚਨਾ ਕੀਤਾ ਹੈ ਕਿ ਜੋ ਨਹੀਂ ਚਾਹੁੰਦੀਆ ਕਿ ਅੰਮ੍ਰਿਤਪਾਲ ਬਾਹਰ ਆ ਜਾਵੇ ਤਾਂ ਜੋ ਉਨ੍ਹਾਂ ਦੀਆਂ ਦੁਕਾਨਦਾਰੀਆਂ ਬੰਦ ਨਾ ਹੋ ਜਾਣ। ਐਨ.ਐਸ.ਏ ਦੀ ਮਿਆਦ ਵਧਾਏ ਜਾਣ ਸਬੰਧੀ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸੀਨੀਅਰ ਵਕੀਲ ਆਰਐਸ ਬੈਂਸ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੀਜੀ ਵਾਰ ਐਨਐਸਏ ਲਗਾਉਣਾ ਪੰਜਾਬ ਸਰਕਾਰ ਦੀ ਨਾਕਾਮੀ ਹੈ। ਸਰਕਾਰ ਨੂੰ ਅੰਮ੍ਰਿਤਪਾਲ ਖਿਲਾਫ ਦਰਜ ਸਾਰੀਆਂ ਐਫਆਈਆਰ ਵਿੱਚ ਟ੍ਰਾਇਲ ਚਲਾਉਣਾ ਚਾਹੀਦਾ ਹੈ।

Related posts

ਪੰਜਾਬ ਪੁਲਿਸ ਵਲੋਂ ਦੋ ਅੱਤਵਾਦੀ ਮਾਡਿਊਲਾਂ ਦੇ ਪਰਦਾਫਾਸ਼ ਦਾ ਦਾਅਵਾ !

admin

ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ !

admin

ਡਾਇਰੈਕਟਰ ਜਨਰਲ ਭੱਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

admin