Punjab

ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ: ਡੀ.ਜੀ.ਪੀ. ਪੰਜਾਬ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ.  ਵੱਲੋਂ ਕੱਲ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਮੂਸੇਵਾਲਾ ਬਾਰੇ ਦਿੱਤੇ ਬਿਆਨ ਬਾਰੇ ਸਪੱਸ਼ਟੀਕਰਨ ਮੰਗਿਆ ਹੈ।

ਆਪਣੇ ਬਿਆਨ ਨੂੰ ਸਪੱਸ਼ਟ ਕਰਦਿਆਂ ਡੀ.ਜੀ.ਪੀ.  ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਉਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਹਨ।

ਡੀ.ਜੀ.ਪੀ. ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗਿ੍ਰਫ਼ਤਾਰ ਕਰਕੇ ਇਨਸਾਫ਼ ਦਿਵਾਇਆ ਜਾਵੇਗਾ।

ਡੀ.ਜੀ.ਪੀ. ਭਾਵਰਾ ਨੇ ਅੱਗੇ ਕਿਹਾ ਕਿ ਉਨਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਸੋਸ਼ਲ ਮੀਡੀਆ ’ਤੇ ਵੱਖ-ਵੱਖ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੇ ਦਾਅਵੇ ਅਤੇ ਜਵਾਬੀ ਦਾਅਵੇ ਦੇ ਰਹੇ ਹਨ।

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤਲ ਦੇ ਸਾਰੇ ਪਹਿਲੂਆਂ ਦੀ ਘੋਖ ਕੀਤੀ ਜਾਵੇਗੀ।

ਡੀ.ਜੀ.ਪੀ. ਨੇ ਕਿਹਾ ਕਿ ਮੀਡੀਆ ਵੱਲੋਂ ਉਨਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਦੋਂ ਕਿ ਉਹ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ।

Related posts

ਕੈਂਸਰ ਬੈਲਟ ਵਜੋਂ ਬਦਨਾਮ ਹੋ ਚੁੱਕੈ ਪੰਜਾਬ : ਇੰਦਰਪ੍ਰੀਤ ਸਿੰਘ

Bunty

‘ਏ ++ ਗ੍ਰੇਡ’ ਮਿਲਣ ਵਾਲਾ ਉੱਤਰੀ ਭਾਰਤ ਦਾ ਪਹਿਲਾ ਐਜੂਕੇਸ਼ਨ ਕਾਲਜ : ਪ੍ਰਿੰ: ਡਾ. ਖੁਸ਼ਵਿੰਦਰ ਕੁਮਾਰ

admin

ਵਿਧਾਇਕਾ ਮਾਣੂੰਕੇ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ 37.68 ਕਰੋੜ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ !

admin