International

ਮੈਲਬੌਰਨ ’ਚ ਰਾਗ ਸੰਗੀਤ ਸੰਗੀਤਕ ਯਾਤਰਾ ਸਮਾਗਮ ਕਰਵਾਇਆ

ਮੈਲਬੌਰਨ – ਮੈਲਬੋਰਨ ਦੇ ਇਲਾਕੇ ਮੈਲਟਨ ਵਿੱਖੇ ਗੋਬਿੰਦ ਸਰਵਰ ਗੁਰਮੁਖੀ ਰਾਗ ਸੰਗੀਤ ਸੰਗੀਤਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਇਸ ਸੰਸਥਾ ਦਾ ਪਲੇਠਾ ਸਮਾਗਮ ਸੀ। ਇਸ ਸਮਾਗਮ ਵਿੱਚ ਹਰ ਉਮਰ ਵਰਗ ਦੇ ਬੱਚਿਆਂ ਨੇ ਜਿੱਥੇ ਗੁਰਮੁਖੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਉੱਥੇ ਹੀ ਤੰਤੀ ਸਾਜਾਂ ਉਪਰ ਕੀਰਤਨ ਵੀ ਕੀਤਾ ਗਿਆ। ਸਮਾਗਮ ਦੀ ਸ਼ੂਰੁਆਤ ਸੰਸਥਾ ਦੀ ਮੁੱਖ ਪ੍ਰਬੰਧਕ ਏਕਤਾ ਮਾਹਲ ਦੇ ਭਾਸ਼ਣ ਦੇ ਨਾਲ ਹੋਈ ਜਿਸ ਦੌਰਾਨ ਉਨਾਂ ਸੰਸਥਾ ਅਤੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਤੇ ਭਵਿੱਖ ਵਿੱਚ ਕੀਤੇ ਜਾਣ ਬਾਰੇ ਉਪਰਾਲਿਆਂ ਬਾਰੇ ਵੀ ਵਿਸਥਾਰ ਸਾਹਿਤ ਚਰਚਾ ਕੀਤੀ। ਇਸ ਮੌਕੈ ਮੈਲਟਨ ਦੇ ਮੈਂਬਰ ਪਾਰਲੀਮੈਂਟ ਸਟੀਵ ਮੈਕਈ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਇਸ ਸੰਸਥਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਭਾਈ ਰਾਜਬੀਰ ਸਿੰਘ ਨੇ ਤੰਤੀ ਸਾਜ਼ਾਂ ਬਾਰੇ ਜਿੱਥੇ ਵਿਸਥਾਰਪੂਰਵਕ ਦੱਸਿਆ ਤੇ ਉਥੇ ਹੀ ਉਨਾਂ ਵਲੋਂ ਸੰਸਥਾ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਕੀਤਾ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਰਾਹੀਂ ਰਾਗ ਗਾਇਨ ਕੀਤੇ ਗਏ। ਭਾਈ ਰਾਜਬੀਰ ਸਿੰਘ ਨੇ ਕਿਹਾ ਕਿ ਨਵੀ ਪੀੜ੍ਹੀ ਨੂੰ ਆਪਣੀ ਬੋਲੀ ਤੇ ਗੁਰਮਤਿ ਸੰਗੀਤ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਹਰ ਉਮਰ ਵਰਗ ਦੇ ਬੱਚਿਆਂ ਵੱਲੋਂ ਸ਼ਬਦ ਗਾਇਨ, ਵਾਰ , ਕਵੀਸ਼ਰੀ ਪੇਸ਼ ਕੀਤੀ ਗਈ ਤੇ ਗੁਰਮੁਖੀ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਮੌਕੇ ਰੱਸਾਕਸ਼ੀ ਦੇ ਮੁਕਾਬਲੇ ਵੀ ਕਰਵਾਏ ਗਏ। ਮੈਂਬਰ ਪਾਰਲੀਮੈਂਟ ਸਟੀਵ ਮੈਕੇਈ ਨੇ ਵੀ ਆਪਣੇ ਸੰਬੋਧਨ ਵਿੱਚ ਸੰਸਥਾ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਜੋ ਵੀ ਉਪਰਾਲਾ ਉਹ ਕਰ ਰਹੇ ਹਨ ਕਾਬਿਲ -ਏ-ਤਾਰੀਫ ਹੈ ਤੇ ਉਹ ਆਸ ਕਰਦੇ ਹਨ ਕਿ ਇਹ ਸੰਸਥਾ ਭਵਿੱਖ ਵਿੱਚ ਵੀ ਇਸੇ ਤਰਾਂ ਕੰਮ ਕਰਦੀ ਰਹੇਗੀ।

Related posts

ਕੈਨੇਡਾ ਵਿੱਚ ਘਰਾਂ ਦੀ ਘਾਟ ਕਰਕੇ 55% ਇੰਟਰਨੈਸ਼ਨਲ ਸਟੂਡੈਂਟਸ ਪਰੇਸ਼ਾਨ !

admin

ਟਰੰਪ ਨੇ ਮੈਕਸੀਕੋ ‘ਤੇ ਲਗਾਏ ਗਏ ਟੈਰਿਫ ਨੂੰ ਇਕ ਮਹੀਨੇ ਲਈ ਰੋਕਿਆ !

admin

ਅਮਰੀਕਨ ਇੰਮੀਗ੍ਰੇਸ਼ਨ ਵਲੋਂ ਗੁਰਦੁਆਰਿਆਂ ‘ਚ ਛਾਪੇਮਾਰੀ !

admin