Punjab

ਮੋਗਾ ‘ਚ ਰੈਲੀ ਦੌਰਾਨ ਬੀਬੀ ਬਾਦਲ ਨੇ ਕੀਤਾ ਵੱਡਾ ਐਲਾਨ

ਮੋਗਾ – ਸਾਬਕਾ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ   ਨੇ ਮੋਗਾ ਵਿਖੇ ਹਲਕਾ ਪੱਧਰੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਜਿਹੜੇ ਵਾਅਦੇ ਕੀਤੇ ਸੀ, ਉਹ ਕਿੱਧਰੇ ਨਹੀਂ ਦਿਖਾਈ ਦੇ ਰਹੇ। ਝੂਠ ਮਾਰ ਕੇ ਸੱਤਾ ‘ਚ ਆਈ ਕਾਂਗਰਸ ਅੱਜ ਖ਼ੁਦ ਝੂਠ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਐੱਮਪੀ ਪਾਰਲੀਮੈਂਟ ‘ਚ ਨਜ਼ਰ ਨਹੀਂ ਆਏ, ਜੇ ਨਜ਼ਰ ਵੀ ਆਏ ਤਾਂ ਸੁੱਤੇ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਐੱਮਪੀ ਨੂੰ ਲੱਭਣ ਦੀ ਜ਼ਰੂਰਤ ਹੈ। ਬੀਬੀ ਬਾਦਲ ਨੇ ਕਿਹਾ ਕਾਂਗਰਸ ਵੱਲੋਂ ਕਿਸੇ ਨੂੰ ਨੌਕਰੀ ਮਿਲੀ ਤਾਂ ਦੱਸੋ, ਲੱਖਾਂ ਦੇ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਤਾਂ ਨੌਕਰੀ ਕਿਹੜੇ ਪਰਿਵਾਰਾਂ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਨੌਕਰੀ ਤਾਂ ਕੀ ਮਿਲਣੀ ਸੀ ਸਗੋਂ ਬੇਰੁਜ਼ਗਾਰੀ ਭੱਤਾ ਤੱਕ ਨਹੀਂ ਮਿਲਿਆ। ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਬਾਦਲ ਦਾ ਬਾਘਾਪੁਰਾਣਾ ‘ਚ ਕਿਰਤੀ ਕਿਸਾਨ ਯੂਨੀਅਨ ਨੇ ਵਿਰੋਧ ਕਰਦਿਆਂ ਨਾਅਰੇਬਜ਼ੀ ਕੀਤੀ। ਬੀਬੀ ਹਰਸਿਮਰਤ ਬਾਦਲ ਅੱਜ ਮੋਗਾ ਦੇ ਤਿੰਨ ਹਲਕਿਆਂ ਪਾਰਟੀ ਉਮੀਦਵਾਰਾਂ ਦੇ ਹੱਕ ‘ਚ ਲੋਕਾਂ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਹਨ। ਬੀਬੀ ਬਾਦਲ ਜਿਉਂ ਹੀ ਕਾਫਲੇ ਦੇ ਰੂਪ ‘ਚ ਬਾਘਾਪੁਰਾਣਾ ਵਿਖੇ ਪਹੁੰਚੇ ਤਾਂ ਪਹਿਲਾਂ ਤੋਂ ਹੀ ਫਰੀਦਕੋਟ ਰੋਡ ‘ਤੇ ਖੜ੍ਹੇ ਕਿਸਾਨਾਂ ਨੇ ਵਿਰੋਧ ‘ਚ ਜੰਮ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਿਸਾਨਾਂ ਨੂੰ ਸੜਕ ‘ਤੇ ਹੀ ਰੋਕ ਲਿਆ।

Related posts

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

admin

ਪਰਗਟ ਸਿੰਘ ਤੇ ਚੰਨੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ

admin

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ

admin