India

ਮੋਦੀ ਅਤੇ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਾਗਾਰੀ ਦਿਵਸ ਮੌਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਦਿੱਤੇ ਗਏ ਬਲਿਦਾਨਾਂ ਨੂੰ ਸਨਮਾਨ ਦੇਣ ਦਾ ਮੌਕਾ ਹੈ। ਇਸ ਸਬੰਧੀ ਦੋਹਾਂ ਆਗੂਆਂ ਨੇ ‘ਐਕਸ’ ’ਤੇ ਪੋਸਟ ਕਰਦਿਆਂ ਪੁਲਿਸ ਯਾਦਗਾਰੀ ਦਿਵਸ ਮੌਕੇ ਸਰਬਉੱਚ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ। ਜ਼ਿਕਰਯੋਗ ਹੈ ਕਿ ਲੱਦਾਖ ਦੇ ਹੋਟ ਸਪਰਿੰਗਜ਼ ਵਿਚ 21 ਅਕਤੂਬਰ (ਪ੍ਰਤੀਨਿਧੀ) 1959 ਵਿਚ ਭਾਰੀ ਹਥਿਆਰਾਂ ਨਾਲ ਲੈਸ ਚੀਨੀ ਸੈਨੀਕਾਂ ਨੇ ਘਾਤ ਲਾ ਕੇ ਕੀਤੇ ਹਮਲੇ ਵਿਚ 10 ਪੁਲੀਸ ਕਰਮੀ ਸ਼ਹੀਦ ਹੋ ਗਏ ਸਨ। ਉਸ ਸਮੇਂ ਤੋਂ ਸਾਰੇ ਸ਼ਹੀਦ ਪੁਲਿਸ ਕਰਮੀਆਂ ਨੂੰ ਸਨਮਾਨ ਦਿੰਦੇ ਹੋਏ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ।

Related posts

ਪਾਲਘਰ ਦੀ ਸਟੀਲ ਫੈਕਟਰੀ ‘ਚ ਭੀੜ ਦਾ ਹਮਲਾ, ਕਈ ਪੁਲਿਸ ਮੁਲਾਜ਼ਮ ਜ਼ਖਮੀ

Bunty

ਕੇਦਾਰਨਾਥ ਤੇ ਯਮੁਨੋਤਰੀ ਯਾਤਰਾ ਪਟੜੀ ‘ਤੇ ਪਰਤੀ, ਹੁਣ ਤਕ 10 ਲੱਖ ਤੋਂ ਵੱਧ ਸ਼ਰਧਾਲੂਾਂ ਨੇ ਚਾਰਧਾਮ ਦੇ ਦਰਸ਼ਨ ਕੀਤੇ

Bunty

ਇਸਰੋ ਨੇ ਸ਼ੁੱਕਰ ਗ੍ਰਹਿ ’ਤੇ ਮਿਸ਼ਨ ਭੇਜਣ ਦੀ ਬਣਾਈ ਯੋਜਨਾ,ਦਸੰਬਰ 2024 ਦਾ ਰੱਖਿਆ ਗਿਆ ਹੈ ਟੀਚਾ

Bunty