India

ਮੋਦੀ ਤੀਜੀ ਵਾਰ ਬਣੇ ਪ੍ਰਧਾਨ ਮੰਤਰੀ, ਭਗਵਾਨ ਦੇ ਨਾਂ ’ਤੇ ਚੁੱਕੀ ਸਹੁੰ

ਨਵੀਂ ਦਿੱਲੀ – ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਅਜਿਹਾ ਕਰਨ ਵਾਲੇ ਉਹ ਨਹਿਰੂ ਤੋਂ ਬਾਅਦ ਦੂਜੇ ਪ੍ਰਧਾਨ ਮੰਤਰੀ ਬਣ ਗਏ ਹਨ। ਮੋਦੀ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਡਾ ਅਤੇ ਸ਼ਿਵਰਾਜ ਸਿੰਘ ਚੌਹਾਨ ਨੇ ਸਹੁੰ ਚੁੱਕੀ।
ਕਿਆਸ ਲਗਾਏ ਜਾ ਰਹੇ ਹਨ ਕਿ ਮੋਦੀ ਦੇ ਨਾਲ ਕਰੀਬ 63 ਮੰਤਰੀ ਸਹੁੰ ਚੁੱਕ ਸਕਦੇ ਹਨ। ਰਾਸ਼ਟਰਪਤੀ ਭਵਨ ’ਚ ਹੋਏ ਸਮਾਰੋਹ ’ਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ’ਚ ਅਕਸ਼ੇ ਕੁਮਾਰ, ਸ਼ਾਹਰੁਖ ਖਾਨ, ਵਿਕਰਾਂਤ ਮੇਸੀ ਅਤੇ ਰਾਜਕੁਮਾਰ ਹਿਰਾਨੀ ਸ਼ਾਮਲ ਹਨ। ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਨਜ਼ਰ ਆਏ।
ਮੋਦੀ ਐਤਵਾਰ ਸਵੇਰੇ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਅਟਲ ਜੀ ਦੀ ਸਮਾਧੀ ਅਤੇ ਰਾਸ਼ਟਰੀ ਯੁੱਧ ਸਮਾਰਕ ’ਤੇ ਗਏ। ਸਵੇਰੇ ਮੋਦੀ ਨੇ ਆਪਣੀ ਰਿਹਾਇਸ਼ ’ਤੇ ਸੰਭਾਵਿਤ ਮੰਤਰੀਆਂ ਨਾਲ ਬੈਠਕ ਕੀਤੀ।
ਅਜੀਤ ਪਵਾਰ ਮੋਦੀ ਸਰਕਾਰ ’ਚ ਮੰਤਰੀ ਅਹੁਦੇ ਨੂੰ ਲੈ ਕੇ ਨਾਰਾਜ਼ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਅਜੀਤ ਪਵਾਰ ਨੂੰ ਰਾਜ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ, ਉਹ ਕੇਂਦਰੀ ਮੰਤਰੀ ਦੇ ਅਹੁਦੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਸਿਰਫ਼ ਰਾਜ ਮੰਤਰੀ ਦਾ ਅਹੁਦਾ ਸਵੀਕਾਰ ਨਹੀਂ ਕੀਤਾ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin