Punjab

ਮੋਦੀ ਦੀ ਪੰਜਾਬ ਫੇਰੀ: ਕਿਸਾਨ 14 ਫਰਵਰੀ ਨੂੰ ਪੰਜਾਬ ‘ਚ ਪ੍ਰਦਰਸ਼ਨ ਕਰਨਗੇ

ਚੰਡੀਗੜ੍ਹ – ਪੰਜਾਬ ਦੀਆਂ 20 ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ 14 ਅਤੇ 16 ਫਰਵਰੀ ਨੂੰ ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਧਰਨੇ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਕਿਸਾਨਾਂ ਦਾ ਇਹ ਰੋਸ ਪ੍ਰਦਰਸ਼ਨ 17 ਫਰਵਰੀ ਨੂੰ ਪ੍ਰਧਾਨ ਮੰਤਰੀ ਦੇ ਅਬੋਹਰ ਦੌਰੇ ਦੌਰਾਨ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 14 ਫਰਵਰੀ ਨੂੰ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 16 ਫਰਵਰੀ ਨੂੰ ਤਹਿਸੀਲ ਪੱਧਰ ‘ਤੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਤੋਂ ਇਲਾਵਾ ਸੂਬੇ ‘ਚ ਜਿੱਥੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਹੋਵੇਗੀ, ਉਨ੍ਹਾਂ ਨੂੰ ਸੜਕਾਂ ‘ਤੇ ਕਾਲੇ ਝੰਡੇ ਦਿਖਾਏ ਜਾਣਗੇ। ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਆਨਲਾਈਨ ਮੀਟਿੰਗ ਵਿੱਚ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਣ ਵਾਲੇ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਦਰਜ ਹੋਈਆਂ ਧਾਰਾਵਾਂ ਦੇ ਬਾਵਜੂਦ ਉਸ ਨੂੰ ਜ਼ਮਾਨਤ ਮਿਲਣ ਦੀ ਸਖ਼ਤ ਨਿਖੇਧੀ ਕੀਤੀ ਹੈ।

ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਜਲੰਧਰ ਵਿਖੇ ਰੈਲੀ ਕਰਨ ਆ ਰਹੇ ਹਨ। PM ਮੋਦੀ ਦੀ ਰੈਲੀ ਨੂੰ ਲੈ ਕੈ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ। ਇਨ੍ਹਾਂ ਸਭ ਦੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਭਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਾਹ ਨਹੀਂ ਰੋਕਿਆ ਜਾਵੇਗਾ।

ਪਿਛਲੀ ਵਾਰ ਵੀ 5 ਜਨਵਰੀ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕੀਤਾ ਗਿਆ ਸੀ। ਬੱਸਾਂ ਵੀ ਰੋਕੀਆਂ ਗਈਆਂ ਹਨ, ਲੋਕਾਂ ਨੂੰ ਰੈਲੀਆਂ ‘ਤੇ ਪਹੁੰਚਣ ਲਈ ਰੋਕ ਲਗਾਈ ਗਈ ਸੀ, ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਇਸ ਵਾਰ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਪ੍ਰਦਰਸ਼ਨ ਕਰਾਂਗੇ ਪਰ ਰਾਹ ਨਹੀਂ ਰੋਕਿਆ ਜਾਵੇਗਾ। ਕਿਸਾਨ ਤਹਿਸੀਲ ਪੱਧਰ ‘ਤੇ ਇਕੱਠੇ ਹੋ ਕੇ ਰੋਸ ਵਜੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕਣਗੇ। ਜਿਸ ਇਲਾਕੇ ਵਿੱਚ ਰੈਲੀ ਕੀਤੀ ਜਾਵੇਗੀ, ਉਥੇ ਕਿਸਾਨਾਂ ਵੱਲੋਂ ਸੜਕਾਂ ਦੇ ਕਿਨਾਰੇ ਕਾਲੇ ਝੰਡੇ ਵਿਖਾਏ ਜਾਣਗੇ।

ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ‘ਤੇ ਉਨ੍ਹਾਂ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ। ਹਾਲਾਂਕਿ, ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ PM ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮੇਂ ਸਿਰ ਲਾਗੂ ਕਰਨ ਦਾ ਐਲਾਨ ਕਰਦੇ ਤਾਂ ਪ੍ਰਦਰਸ਼ਨ ਨੂੰ ਟਾਲਿਆ ਜਾ ਸਕਦਾ ਸੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin