India

ਮੋਦੀ ਦੀ ਵਿੱਦਿਅਕ ਯੋਗਤਾ ਸਬੰਧੀ ਟਿੱਪਣੀ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ’ਤੇ ਕੀਤੀ ਗਈ ਕਥਿਤ ਟਿੱਪਣੀ ’ਤੇ ਮਾਣਹਾਨੀ ਦੇ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।
ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਨੋਟ ਕੀਤਾ ਕਿ ਸੁਪਰੀਮ ਕੋਰਟ ਦੇ ਇੱਕ ਵੱਖਰੇ ਬੈਂਚ ਨੇ ਇਸੇ ਮਾਮਲੇ ਵਿੱਚ 8 ਅਪ੍ਰੈਲ ਨੂੰ ‘ਆਪ’ ਆਗੂ ਸੰਜੇ ਸਿੰਘ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਬੈਂਚ ਨੇ ਕਿਹਾ ਕਿ ਸਾਡੇ ਕੋਲ ਇਕਸਾਰ ਪਹੁੰਚ ਹੋਣੀ ਚਾਹੀਦੀ ਹੈ।
ਗੁਜਰਾਤ ਹਾਈ ਕੋਰਟ ਨੇ 16 ਫਰਵਰੀ ਨੂੰ ਸਿੰਘ ਅਤੇ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਜਾਰੀ ਸੰਮਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
ਦੋਵਾਂ ਸਿਆਸਤਦਾਨਾਂ ਨੇ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਸੰਮਨਾਂ ਅਤੇ ਸੰਮਨਾਂ ਖ਼ਿਲਾਫ਼ ਉਨ੍ਹਾਂ ਦੀਆਂ ਮੁੜ ਵਿਚਾਰ ਪਟੀਸ਼ਨਾਂ ਨੂੰ ਖਾਰਜ ਕਰਨ ਦੇ ਸੈਸ਼ਨ ਅਦਾਲਤ ਦੇ ਬਾਅਦ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

 

Related posts

ਦੇਸ਼ ’ਚ ਥੋਕ ਮਹਿੰਗਾਈ ਦਰ ਜੁਲਾਈ ’ਚ ਘੱਟ ਕੇ 2.04 ਫ਼ੀਸਦ ਰਹੀ

Bunty

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈ

Bunty

ਰਾਜੀਵ ਗਾਂਧੀ ਦੇ 77ਵੇਂ ਜਨਮ ਦਿਨ ’ਤੇ ਸਰਕਾਰ ਤੇ ਵਿਰੋਧੀ ਧਿਰ ਨੇ ਇਕ ਸੁਰ ’ਚ ਦਿੱਤੀ ਸ਼ਰਧਾਂਜਲੀ

Bunty