India

ਮੋਦੀ ਦੇ ਜਹਾਜ਼ ਚ ਆਈ ਤਕਨੀਕੀ ਖ਼ਰਾਬੀ

ਨਵੀਂ ਦਿੱਲੀ – ਝਾਰਖੰਡ ‘ਚ ਚੋਣ ਰੈਲੀ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ‘ਚ ਤਕਨੀਕੀ ਖ਼ਰਾਬੀ ਆ ਗਈ। ਇਸ ਕਾਰਨ ਜਹਾਜ਼ ਨੂੰ ਦੇਵਘਰ ਹਵਾਈ ਅੱਡੇ ‘ਤੇ ਹੀ ਰੋਕਣਾ ਪਿਆ। ਇਸ ਨਾਲ ਉਨ੍ਹਾਂ ਦੀ ਦਿੱਲੀ ਵਾਪਸੀ ‘ਚ ਕੁਝ ਦੇਰੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਦਿਵਾਸੀ ਪ੍ਰਤੀਕ ਬਿਰਸਾ ਮੁੰਡਾ ਦੀ ਜਯੰਤੀ ‘ਤੇ ਝਾਰਖੰਡ ‘ਚ 2 ਰੈਲੀਆਂ ਨੂੰ ਸੰਬੋਧਨ ਕੀਤਾ। ਬਿਰਸਾ ਮੁੰਡਾ ਦੀ ਜਯੰਤੀ ਨੂੰ ‘ਜਨਜਾਤੀ ਗੌਰਵ ਦਿਵਸ’ ਵਜੋਂ ਮਨਾਇਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਹੈਲੀਕਾਪਟਰ ਨੂੰ ਦੇਵਘਰ ‘ਚ ਹੀ ਟੇਕ ਆਫ ਦੀ ਮਨਜ਼ੂਰੀ ਨਹੀਂ ਮਿਲੀ ਸੀ। ਰਾਹੁਲ ਸ਼ੁੱਕਰਵਾਰ ਨੂੰ ਝਾਰਖੰਡ ਦੇ ਗੋਢਾ ‘ਚ ਹੀ ਚੋਣ ਸਭਾ ਤੋਂ ਬਾਅਦ ਦਿੱਲੀ ਪਰਤਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਏਅਰ ਟਰੈਫਿਕ ਕੰਟਰੋਲ ਤੋਂ ਗੋਢਾ ਦੇ ਬੇਲਬਢਾ ਤੋਂ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਮਨਜ਼ੂਰੀ ਨਹੀਂ ਮਿਲੀ ਸੀ। ਜਿਸ ਤੋਂ ਬਾਅਦ ਦੇਵਘਰ ਏਅਰਪੋਰਟ ‘ਤੇ ਉਨ੍ਹਾਂ ਨੂੰ 45 ਮਿੰਟ ਤੱਕ ਰੁਕਣਾ ਪਿਆ। ਇਸ ਦੌਰਾਨ ਰਾਹੁਲ ਹੈਲੀਕਾਪਟਰ ‘ਚ ਹੀ ਬੈਠੇ ਰਹੇ ਅਤੇ ਮੋਬਾਇਲ ਦੇਖਦੇ ਰਹੇ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

admin

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin