India

ਮੋਦੀ ਦੇ ਸ਼ਬਦਾਂ ਤੋਂ ਗੁੰਮਰਾਹ ਨਾ ਹੋਵੋ, ਬਦਲਾਅ ਲਈ ਵੋਟ ਪਾਓ: ਪਿ੍ਰਯੰਕਾ ਗਾਂਧੀ

ਰਾਮਨਗਰ –  ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾਂ ’ਚ ਇਸਤੇਮਾਲ ਕੀਤੇ ਗਏ ਸ਼ਬਦਾਂ ਦੇ ਬਹਿਕਾਵੇ ਵਿੱਚ ਨਾ ਆਉਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਬਦਲਾਅ ਲਈ ਵੋਟ ਪਾਉਣ। ਉੱਤਰਾਖੰਡ ਦੇ ਰਾਮਨਗਰ ਵਿਚ ਇਕ ਚੋਣ ਜਨ ਸਭਾ ਨੂੰ ਸੰਬੋਧਿਤ ਕਰਦਿਆਂ ਪਿ੍ਰਯੰਕਾ ਗਾਂਧੀ ਨੇ ਕਿਹਾ ਕਿ ਚੋਣਾਂ ਅਸਲ ਮੁੱਦਿਆਂ ’ਤੇ ਲੜੀਆਂ ਜਾਣੀਆਂ ਚਾਹੀਦੀਆਂ ਹਨ, ਨਾ ਕਿ ਖੋਖਲੀ ਬਿਆਨਬਾਜ਼ੀ ਦੇ ਆਧਾਰ ’ਤੇ। ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਨੇ ਕਿਹਾ ਕਿ ਮੋਦੀ ਜੀ ਵਲੋਂ ਆਪਣੇ ਚੋਣਾਵੀ ਭਾਸ਼ਣਾਂ ਵਿਚ ਇਸਤੇਮਾਲ ਕੀਤੇ ਗਏ ਸ਼ਬਦਾਂ ਦੇ ਬਹਿਕਾਵੇ ’ਚ ਨਾ ਆਓ। ਆਪਣੀ ਵੋਟ ਪਾਉਣ ਤੋਂ ਪਹਿਲਾਂ ਤੁਹਾਨੂੰ ਈਮਾਨਦਾਰੀ ਨਾਲ ਖ਼ੁਦ ਨੂੰ ਪੁੱਛਣਾ ਚਾਹੀਦਾ ਹੈ ਕਿ ਕੀ ਮੋਦੀ ਸਰਕਾਰ ਦੇ 10 ਸਾਲ ਦੇ ਕਾਰਜਕਾਲ ਵਿਚ ਅਸਲ ’ਚ ਤੁਹਾਡੀ ਜ਼ਿੰਦਗੀ ਵਿੱਚ ਕੋਈ ਸਕਾਰਾਤਮਕ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵੱਧਦੀ ਬੇਰੁਜ਼ਗਾਰੀ, ਬੇਕਾਬੂ ਹੋ ਰਹੀ ਮਹਿੰਗਾਈ ਅਤੇ ਪ੍ਰਸ਼ਨ ਪੱਤਰ ਲੀਕ ਘਪਲੇ ਲੋਕਾਂ ਦੀ ਜ਼ਿੰਦਗੀ ਦੀ ਸੱਚਾਈ ਹੈ ਅਤੇ ਇਨ੍ਹਾਂ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਉਹ ਪਿਛਲੇ 10 ਸਾਲਾਂ ਤੋਂ ਸੱਤਾ ਵਿਚ ਹੈ। ਮੋਦੀ ਸਰਕਾਰ ’ਤੇ ਆਪਣਾ ਕੋਈ ਵੀ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਪਿ੍ਰਯੰਕਾ ਗਾਂਧੀ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਨੌਜਵਾਨਾਂ ਨੂੰ ਦੋ ਕਰੋੜ ਨੌਕਰੀਆਂ ਦੇਣ ਅਤੇ ਹਰੇਕ ਨਾਗਰਿਕ ਦੇ ਬੈਂਕ ਖਾਤੇ ’ਚ 15 ਲੱਖ ਰੁਪਏ ਜਮ੍ਹਾ ਕਰਵਾਉਣ ਵਰਗੇ ਵਾਅਦੇ ਅਧੂਰੇ ਹਨ। ਉਨ੍ਹਾਂ ਭਾਜਪਾ ’ਤੇ ਵੋਟਾਂ ਲਈ ਧਰਮ ਦੀ ਵਰਤੋਂ ਕਰਨ ਦਾ ਦੋਸ਼ ਵੀ ਲਾਇਆ। ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਸੂਬੇ ਨੂੰ ਦੇਵਭੂਮੀ ਵੀ ਕਿਹਾ ਸੀ।

Related posts

ਬੰਗਲਾਦੇਸ਼ ’ਚ ਚੀਨੀ ਨਿਵੇਸ਼ ਚਿੰਤਾ ਦਾ ਵਿਸ਼ਾ ਨਹੀਂ : ਸ਼ਹਰਯਾਰ

Bunty

ਮੁਹੰਮਦ ਜ਼ੁਬੈਰ ਦਾ ਪੁਲਿਸ ਨੇ ਅਦਾਲਤ ਤੋਂ ਮੰਗਿਆ ਪੰਜ ਦਿਨ ਦਾ ਰਿਮਾਂਡ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਕੀਤਾ ਸੀ ਗ੍ਰਿਫ਼ਤਾਰ

Bunty

ਕਸ਼ਮੀਰ ਦੇ ਕੁਲਗਾਮ ਤੋਂ ਅੱਤਵਾਦੀਆਂ ਦਾ ਸਹਾਇਕ ਗ੍ਰਿਫਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

Bunty