India

ਮੋਦੀ ਨੇ ਜੰਮੂ-ਕਸ਼ਮੀਰ ਨੂੰ ਸੌਂਪੇ 1500 ਕਰੋੜ ਰੁ. ਦੇ ਵਿਕਾਸ ਪ੍ਰਾਜੈਕਟ, ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਸ੍ਰੀਨਗਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀਨਗਰ ਦੇ ਦੋ ਦਿਨਾਂ ਦੌਰੇ ’ਤੇ ਅੱਜ ਸ੍ਰੀਨਗਰ ਪਹੁੰਚੇ ਜਿਥੇ ਉਨ੍ਹਾਂ ਦਾ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿਖੇ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਜੰਮੂ-ਕਸ਼ਮੀਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ‘ਮੁਕਾਬਲਾ ਸੁਧਾਰ ਪ੍ਰੋਜੈਕਟ’ (ਜੇ.ਕੇ.ਸੀ.ਆਈ.ਪੀ.) ਵੀ ਲਾਂਚ ਕੀਤਾ ਗਿਆ। ਇਸ ਦੌਰਾਨ ਉਪ ਰਾਜਪਾਲ ਮਨੋਜ ਸਿਨਹਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਜੰਮੂ-ਕਸ਼ਮੀਰ ਨੂੰ ਹਨ੍ਹੇਰੇ ਅਤੇ ਨਿਰਾਸ਼ਾ ਦੀ ਦਲਦਲ ’ਚੋਂ ਕੱਢ ਕੇ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਵੱਲ ਲਿਜਾਣ ਦਾ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਰਕਾਰੀ ਨੌਕਰੀ ਵਿੱਚ ਨਿਯੁਕਤ 2,000 ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹਨਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ/ਉਦਘਾਟਨ ਅਤੇ ਲਾਂਚ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰੇਗਾ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰੇਗਾ।

 

Related posts

ਗੁ. ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, ਯਾਤਰਾ 25 ਤੋਂ ਸ਼ੁਰੂ

Bunty

ਦੋਸ਼ੀਆਂ ਨੂੰ ਫਾਂਸੀ ’ਤੇ ਲਟਕਾਅ ਜਾਂ ਉਮਰ ਭਰ ਜੇਲ੍ਹ ’ਚ ਰੱਖਣ ਨਾਲ ਹੀ ਇਨਸਾਫ਼ ਮਿਲੇਗਾ’ ਬਿਲਕਿਸ ਬਾਨੋ ਮਾਮਲੇ ਦੇ ਇਕਲੌਤੇ ਚਸ਼ਮਦੀਦ ਨੇ ਕਹੀ ਇਹ ਗੱਲ

Bunty

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin