India

ਮੋਦੀ ਵਲੋਂ ਐਂਥਨੀ ਐਲਬਨੀਜ਼ ਨੂੰ ਇਤਿਹਾਸਕ ਜਿੱਤ ‘ਤੇ ਵਧਾਈਆਂ !

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੀਓ ਡੀ ਜਨੇਰੀਓ ਵਿੱਚ 19ਵੇਂ ਜੀ-20 ਸਿਖਰ ਸੰਮੇਲਨ ਦੇ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਮੀਟਿੰਗ ਦੌਰਾਨ। (ਫੋਟੋ: ਏ ਐਨ ਆਈ)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਂਥਨੀ ਐਲਬਨੀਜ਼ ਨੂੰ ਆਸਟ੍ਰੇਲੀਆ ਦੇ ਦੁਬਾਰਾ ਪ੍ਰਧਾਨ ਮੰਤਰੀ ਚੁਣੇ ਜਾਣ ਲਈ ਸ਼ੁੱਭ-ਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ ਹਨ।

ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਆਸਟ੍ਰੇਲੀਆ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ ਨੂੰ ਇਤਿਹਾਸਕ ਜਿੱਤ ਲਈ ਵਧਾਈ ਦਿੰਦਿਆਂ ਕਿਹਾ ਕਿ, ‘ਫਿਰ ਤੋਂ ਵਾਪਸ ਆਉਣਾ ਆਸਟ੍ਰੇਲੀਅਨ ਜਨਤਾ ਦਾ ਉਨ੍ਹਾਂ ਦੀ ਅਗਵਾਈ ‘ਤੇ “ਸਥਾਪਤ ਵਿਸ਼ਵਾਸ” ਹੈ। ਮੋਦੀ ਨੇ ਦੋਹਾਂ ਭਾਰਤ-ਪੈਸੇਫਿਕ ਲੋਕ ਤੰਤਰ ਵਿਚਕਾਰ ਵਧਦੀ ਸਾਂਝ ‘ਤੇ ਵੀ ਜ਼ੋਰ ਦਿੱਤਾ ਅਤੇ ਐਲਬਨੀਜ਼ ਸਰਕਾਰ ਦੇ ਨਾਲ ਖੇਤਰੀ ਸਹਿਯੋਗ ਨੂੰ ਪ੍ਰਦਾਨ ਕਰਨ ਲਈ ਆਪਣੀ ਸਮਰੱਥਾ ਜਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ, “ਮੈਂ ਭਾਰਤ-ਆਸਟ੍ਰੇਲੀਆ ਦੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਅਤੇ ਇੰਡੋ-ਪੈਸੀਫਿਕ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਸਾਂਝੀਆਂ ਰਣਨੀਤੀਆਂ ਨੂੰ ਅੱਗੇ ਵਧਾਉਣ ਲਈ ਮਿਲਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।”

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਮਾਰਚ 2023 ਵਿੱਚ ਭਾਰਤ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਨੇ ਅਤੇ ਪੀਐਮ ਮੋਦੀ ਦੀ ਰਣਨੀਤੀ ਦੇ ਸਬੰਧ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਲਈ ਇੱਛਾ ਜਤਾਈ ਸੀ। ਆਸਟ੍ਰੇਲੀਆ ਵਿੱਚ ਬਹੁਤ ਸਾਰੇ ਭਾਰਤੀ ਰਹਿੰਦੇ ਹਨ ਅਤੇ ਦੋਨੋਂ ਨੇਤਾਵਾਂ ਨੇ ਨਿਯਮਿਤ ਰੂਪ ਵਿੱਚ ਲੋਕਾਂ ਵਿਚਕਾਰ ਸਬੰਧਾਂ ਨੂੰ ਦੋ-ਪੱਖੀ ਸਬੰਧਾਂ ਦੇ ਪ੍ਰਮੁੱਖ ਧੂਰੇ ਦੇ ਰੂਪ ਵਿੱਚ ਪ੍ਰਗਟ ਕੀਤਾ ਹੈ।

ਆਸਟ੍ਰੇਲੀਆ ਦੀ ਰਾਜਨੀਤੀ ਵਿੱਚ 21 ਸਾਲ ਵਿੱਚ ਪਹਿਲੀ ਵਾਰ ਹੈ ਜਦੋਂ ਸੀਟਿੰਗ ਪ੍ਰਧਾਨ ਮੰਤਰੀ ਨੂੰ ਲਗਾਤਾਰ ਦੁਬਾਰਾ ਵਿੱਚ ਸੱਤਾ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਆਸਟ੍ਰੇਲੀਆ ਦੀ ਵਿਦੇਸ਼ੀ ਨੀਤੀ ਵਿੱਚ ਨਿਰੰਤਰਤਾ ਦੇ ਲਈ ਇੱਕ ਲੋਕ ਫਤਵੇ ਦੇ ਰੂਪ ਵਿੱਚ ਦਿਖਾਈ ਦੇ ਰਿਹਾ ਹੈ, ਖਾਸਕਰ ਇੰਡੋ-ਪੈਸਫਿਕ ਦੇ ਲਈ ਇਸ ਜਿੱਤ ਨੂੰ ਭਾਰਤ ਬਿਹਤਰ ਮੰਨ ਰਿਹਾ ਹੈ।

Related posts

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

admin

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ

admin