India

ਮੋਦੀ ਵੱਲੋਂ ‘ਪ੍ਰਧਾਨ ਮੰਤਰੀ-ਕਿਸਾਨ ਯੋਜਨਾ’ ਦੀ 17ਵੀਂ ਕਿਸ਼ਤ ਤਹਿਤ 20 ਹਜ਼ਾਰ ਕਰੋੜ ਰੁਪਏ ਜਾਰੀ

ਵਾਰਾਨਸੀ – ਵਾਰਾਨਸੀ ਵਿੱਚ ਹੋਏ ਕਿਸਾਨ ਸਨਮਾਨ ਸੰਮੇਲਨ ਵਿੱਚ ਬਟਨ ਦਬਾਅ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਤਹਿਤ ਦੇਸ਼ ਦੇ 9.26 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਪਾ ਦਿੱਤੇ।
ਲੋਕ ਚੋਣਾਂ ’ਚ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਵਾਰਾਨਸੀ ਦੀ ਪਹਿਲੀ ਫੇਰੀ ਸੀ। ਪ੍ਰਧਾਨ ਮੰਤਰੀ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਕੰਮ ਕਰਨ ਲਈ ਕ੍ਰਿਸ਼ੀ ਸਖੀਆਂ ਵਜੋਂ ਸਿਖਲਾਈ ਪ੍ਰਾਪਤ 30,000 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਨੂੰ ਸਰਟੀਫਿਕੇਟ ਵੰਡੇ। ਸਮਾਗਮ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰਕੇ ਕੀਤਾ ਜਾ ਰਿਹਾ ਹੈ। ਇਸ ਮੌਕੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਹਾਜ਼ਰ ਸਨ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 16ਵੀਂ ਕਿਸ਼ਤ 28 ਫਰਵਰੀ ਨੂੰ ਜਾਰੀ ਕੀਤੀ ਗਈ ਸੀ, ਉਸ ਤੋਂ ਬਾਅਦ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ।

Related posts

ਕਾਂਗਰਸੀ ਦਾ ਪ੍ਰਧਾਨ ਮੰਤਰੀ ਨਿਵਾਸ ਅੱਗੇ ਦਿੱਤਾ ਧਰਨਾ ਅਚਾਨਕ ਜਾਂ ਪਹਿਲਾਂ ਤੋਂ ਯੋਜਨਾਬੱਧ ਸੀ ?

admin

ਈਡੀ ਨੇ ਪੱਛਮੀ ਬੰਗਾਲ ਦੇ ਮੰਤਰੀ ਤੇ ਟੀਐੱਮਸੀ ਨੇਤਾਵਾਂ ਦੇ ਘਰਾਂ ’ਤੇ ਛਾਪੇ ਮਾਰੇ

Bunty

ਮੀਂਹ ਨੇ ਬਾਲੀਵੁੱਡ ਸੈਲੇਬ੍ਰਿਟੀਜ਼ ਦੇ ਵੀ ਹੱਥ ਖੜ੍ਹੇ ਕਰਾ ਦਿੱਤੇ !

admin