India

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

ਭੋਪਾਲ – ਮੱਧ ਪ੍ਰਦੇਸ਼ ਵਿੱਚ ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਅੱਜ ਮੀਟਿੰਗ ਹੋਈ, ਜਿਸ ਵਿੱਚ ਉਜੈਨ ਤੋਂ ਚੁਣੇ ਮੋਹਨ ਯਾਦਵ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਉਹ ਰਾਜ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੀ ਸਰਕਾਰ ਵਿੱਚ ਦੋ ਡਿਪਟੀ ਮੁੱਖ ਮੰਤਰੀ ਹੋਣਗੇ। ਸਾਬਕਾ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਸਪੀਕਰ ਹੋਣਗੇ। 17 ਨਵੰਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ‘ਚ 230 ਮੈਂਬਰੀ ਵਿਧਾਨ ਸਭਾ ‘ਚ ਭਾਜਪਾ ਨੇ 163 ਸੀਟਾਂ ਜਿੱਤ ਕੇ ਮੱਧ ਪ੍ਰਦੇਸ਼ ‘ਚ ਸੱਤਾ ਬਰਕਰਾਰ ਰੱਖੀ, ਜਦਕਿ ਕਾਂਗਰਸ 66 ਸੀਟਾਂ ਨਾਲ ਦੂਜੇ ਨੰਬਰ ‘ਤੇ ਰਹੀ। ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰਨ ਲਈ ਪਾਰਟੀ ਦੇ ਕੇਂਦਰੀ ਨਿਗਰਾਨ ਅੱਜ ਇੱਥੇ ਪੁੱਜੇ ਹੋਏ ਹਨ। ਕੇਂਦਰੀ ਨਿਗਰਾਨਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪਾਰਟੀ ਦੇ ਓਬੀਸੀ ਮੋਰਚਾ ਦੇ ਮੁਖੀ ਕੇ. ਲਕਸ਼ਮਣ ਅਤੇ ਸਕੱਤਰ ਆਸ਼ਾ ਲਾਕੜਾ ਸ਼ਾਮਲ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਾਂਗ ਓਬੀਸੀ ਭਾਈਚਾਰੇ ਦੇ ਪ੍ਰਹਿਲਾਦ ਪਟੇਲ, ਸਾਬਕਾ ਕੇਂਦਰੀ ਮੰਤਰੀ ਅਤੇ ਦਿਮਨੀ ਤੋਂ ਨਵੇਂ ਚੁਣੇ ਗਏ ਵਿਧਾਇਕ ਨਰਿੰਦਰ ਤੋਮਰ, ਕੈਲਾਸ਼ ਵਿਜੇਵਰਗੀਆ, ਸੂਬਾ ਇਕਾਈ ਦੇ ਮੁਖੀ ਵੀਡੀ ਸ਼ਰਮਾ ਅਤੇ ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰ ਮੰਨਿਆ ਜਾ ਰਿਹਾ ਸੀ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin