ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਮੋਹਨ ਸਿੰਘ ਬਿਸ਼ਟ (67) ਨੂੰ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਉਨ੍ਹਾਂ ਦੇ ਨਾਮ ਦੀ ਤਜਵੀਜ਼ ਕੀਤੇ ਜਾਣ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ। ਹਾਲ ਹੀ ਵਿਚ ਹੋਈਆਂ ਦਿੱਲੀ ਅਸੈਂਬਲੀ ਚੋਣਾਂ ਵਿੱਚ ਬਿਸ਼ਟ ਛੇਵੀਂ ਵਾਰ ਵਿਧਾਇਕ ਬਣੇ ਹਨ। ਮੁੱਖ ਮੰਤਰੀ ਗੁਪਤਾ ਵੱਲੋਂ ਪੇਸ਼ ਕੀਤੇ ਗਏ ਮਤੇ ਦੀ ਹਮਾਇਤ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ, ਜਦਕਿ ਗਜੇਂਦਰ ਸਿੰਘ ਯਾਦਵ ਨੇ ਅਨਿਲ ਕੁਮਾਰ ਸ਼ਰਮਾ ਵੱਲੋਂ ਪੇਸ਼ ਕੀਤੇ ਦੂਜੇ ਮਤੇ ਦੀ ਹਮਾਇਤ ਕੀਤੀ।