Punjab

ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਤੇ ਦਫ਼ਤਰ ’ਤੇ ਮਾਰਿਆ ਛਾਪਾ

ਮੋਹਾਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਨੇ ਅੱਜ ਸਵੇਰੇ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ’ਤੇ ਛਾਪਾ ਮਾਰਿਆ। ਟੀਮ ਸਵੇਰ ਤੋਂ ਹੀ ਉਨ੍ਹਾਂ ਦੇ ਦਫ਼ਤਰ ਅਤੇ ਘਰ ’ਤੇ ਦਸਤਾਵੇਜ਼ਾਂ ਦੀ ਸਕੈਨਿੰਗ ਕਰ ਰਹੀ ਹੈ। ਮੋਹਾਲੀ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਵਿੱਚ 12 ਥਾਵਾਂ ’ਤੇ ਇੱਕੋ ਸਮੇਂ ਈ.ਡੀ. ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ, ਹਾਲਾਂਕਿ ਅਧਿਕਾਰੀਆਂ ਨੇ ਅਜੇ ਤਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਵਿਧਾਇਕ ਅਤੇ ਉਨ੍ਹਾਂ ਦੇ ਸਟਾਫ਼ ਨੇ ਛਾਪੇਮਾਰੀ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਸੀ.ਬੀ.ਆਈ. ਨੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪਹਿਲਾਂ ਵੀ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਸੀ.ਬੀ.ਆਈ. ਨੇ ਇਸ ਮਾਮਲੇ ਵਿੱਚ ਪੰਜਾਬ ਦੇ ਕਈ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਈ.ਡੀ. ਨੇ ਪੰਜਾਬ ’ਚ ਸ਼ਰਾਬ ਨੀਤੀ ਬਣਾਉਣ ਵਾਲੇ ਅਧਿਕਾਰੀਆਂ’ਤੇ ਬਿਨਾਂ ਇਜਾਜ਼ਤ ਵਿਦੇਸ਼ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਨੇ ਫਰੀਦਕੋਟ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ ਕੀਤੀ ਸੀ।

Related posts

ਜਾਪਾਨ-ਦੱਖਣੀ ਕੋਰੀਆ ਦੇ ਦੌਰੇ ਦੌਰਾਨ ਪੰਜਾਬ ਨੂੰ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ : ਮੁੱਖ-ਮੰਤਰੀ ਮਾਨ

admin

ਮੂਸੇਵਾਲਾ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜੀ ਮਾਨਸਾ ਦੀ ਧਰਤੀ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਜਲੀ

Bunty

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਬਹਿਸ ਬੁਲਾਈ, ਵਿਰੋਧੀ ਪਾਰਟੀਆਂ ਦੇ ਆਗੂ ਇਸ ਵਿਸਤ੍ਰਿਤ ਚਰਚਾ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ: ਕੰਗ

Bunty