India

ਮੌਲਾਨਾ ਮਸੂਦ ਅਜ਼ਹਰ ਤੋਂ ਬਾਅਦ ਮੱਕੀ ਦੇ ਬਚਾਅ ਲਈ ਚੀਨ ‘ਤੇ ਲੱਗਾ ਸਵਾਲੀਆ ਨਿਸ਼ਾਨ

ਨਵੀਂ ਦਿੱਲੀ – ਮੌਲਾਨਾ ਮਸੂਦ ਅਜ਼ਹਰ ਤੋਂ ਬਾਅਦ ਅਬਦੁਲ ਰਹਿਮਾਨ ਮੱਕੀ ਨੂੰ ਬਚਾਉਣ ਵਾਲੇ ਚੀਨ ‘ਤੇ ਸਵਾਲੀਆ ਨਿਸ਼ਾਨ ਲੱਗਣਾ ਤੈਅ ਹੈ। ਇਸ ਨਾਲ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਐਲਾਨਣ ਦੇ ਅਮਰੀਕਾ ਅਤੇ ਭਾਰਤ ਦੇ ਸਾਂਝੇ ਪ੍ਰਸਤਾਵ ਵਿਚ ਰੁਕਾਵਟ ਆਈ ਹੈ। ਇਸ ਦੇ ਲਈ ਚੀਨ ਨੇ ਆਪਣੇ ਵੀਟੋ ਪਾਵਰ ਦੀ ਵਰਤੋਂ ਕੀਤੀ ਹੈ।

ਮੱਕੀ ਨੂੰ ਗਲੋਬਲ ਅੱਤਵਾਦੀ ਵਜੋਂ ਨਾਮਜ਼ਦ ਕਰਨ ਦਾ ਪ੍ਰਸਤਾਵ ਸੁਰੱਖਿਆ ਪਰਿਸ਼ਦ ਦੀ ਅਲ-ਕਾਇਦਾ ਅਤੇ ਆਈਐਸਆਈਐਲ ਪਾਬੰਦੀ ਕਮੇਟੀ, ਜਿਸ ਨੂੰ UNSC 1267 ਕਮੇਟੀ ਵਜੋਂ ਜਾਣਿਆ ਜਾਂਦਾ ਹੈ, ਦੇ ਤਹਿਤ ਪੇਸ਼ ਕੀਤਾ ਗਿਆ ਸੀ। ਜੂਨ ਦੀ ਸ਼ੁਰੂਆਤ ‘ਚ ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨੀ ਮੂਲ ਦੇ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਐਲਾਨਣ ਦੀ ਮੰਗ ਕੀਤੀ ਸੀ। ਭਾਰਤ ਅਤੇ ਅਮਰੀਕਾ ਦੋਵਾਂ ਨੇ ਆਪਣੇ ਕਾਨੂੰਨ ਤਹਿਤ ਉਸ ਨੂੰ ਅੱਤਵਾਦੀ ਐਲਾਨਿਆ ਹੋਇਆ ਹੈ।

ਮੱਕੀ ਦਾ ਭਾਰਤ ‘ਚ ਖਾਸ ਕਰਕੇ ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲਿਆਂ ਪਿੱਛੇ ਹੱਥ ਰਿਹਾ ਹੈ। ਦਰਅਸਲ, ਮੱਕੀ ਹਿੰਸਾ ਅਤੇ ਹਮਲਿਆਂ ਦੀ ਯੋਜਨਾ ਬਣਾਉਣ ਅਤੇ ਇਸਦੇ ਲਈ ਨੌਜਵਾਨਾਂ ਦੀ ਭਰਤੀ ਅਤੇ ਫੰਡ ਇਕੱਠਾ ਕਰਨ ਵਰਗੀਆਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਲਸ਼ਕਰ-ਏ-ਤੋਇਬਾ (LeT) ਦਾ ਮੁਖੀ ਅਤੇ 26/11 ਦਾ ਮਾਸਟਰਮਾਈਂਡ ਹਾਫਿਜ਼ ਸਈਦ ਅੱਤਵਾਦੀ ਮੱਕੀ ਦਾ ਜੀਜਾ ਹੈ। ਮੱਕੀ ਨੂੰ ਲਸ਼ਕਰ-ਏ-ਤੋਇਬਾ ਦੇ ਅੰਦਰ ਕਈ ਅਹਿਮ ਅਹੁਦੇ ਮਿਲੇ ਹਨ। ਅਮਰੀਕਾ ਨੇ ਲਸ਼ਕਰ ਨੂੰ ਵਿਦੇਸ਼ੀ ਅੱਤਵਾਦੀ ਸੰਗਠਨ (FTO) ਵਜੋਂ ਨਾਮਜ਼ਦ ਕੀਤਾ ਹੈ।

ਮੱਕੀ ਨੇ ਲਸ਼ਕਰ ਦੀਆਂ ਗਤੀਵਿਧੀਆਂ ਲਈ ਫੰਡ ਵੀ ਇਕੱਠੇ ਕੀਤੇ ਹਨ। 2020 ਵਿੱਚ, ਇੱਕ ਪਾਕਿਸਤਾਨੀ ਅੱਤਵਾਦ ਵਿਰੋਧੀ ਅਦਾਲਤ ਨੇ ਮੱਕੀ ਨੂੰ ਅੱਤਵਾਦੀ ਫੰਡਿੰਗ ਦਾ ਦੋਸ਼ੀ ਠਹਿਰਾਇਆ ਅਤੇ ਉਸਨੂੰ ਜੇਲ੍ਹ ਦੀ ਸਜ਼ਾ ਸੁਣਾਈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੀਨ ਕਿਸੇ ਅੱਤਵਾਦੀ ਨੂੰ ਢਾਲ ਬਣਾ ਰਿਹਾ ਹੈ। ਇਸ ਤੋਂ ਪਹਿਲਾਂ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਮੌਲਾਨਾ ਮਸੂਦ ਅਜ਼ਹਰ ਦੇ ਬਚਾਅ ‘ਚ ਵੀ ਇਹ ਗੱਲ ਸਾਹਮਣੇ ਆਈ ਸੀ। ਪਰ ਹੁਣ ਚੀਨ ਅਤੇ ਪਾਕਿਸਤਾਨ ਮੱਕੀ ਦੇ ਬਚਾਅ ਵਿੱਚ ਕਿਉਂ ਅੱਗੇ ਆਏ ਹਨ। ਇਸ ਤਰ੍ਹਾਂ ਕਿਸੇ ਅੱਤਵਾਦੀ ਨੂੰ ਪਾਬੰਦੀਆਂ ਤੋਂ ਬਚਾਉਣਾ ਚੀਨ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin