ਨਵੀਂ ਦਿੱਲੀ – ਦੇਸ਼ ’ਚ ਲਗਾਤਾਰ ਦੋ ਪੱਛਮੀ ਪੌਣਾਂ ਦੇ ਸਰਗਰਮ ਹੋਣ ਨਾਲ ਮੌਸਮ ’ਚ ਭਾਰਤੀ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਇਕ ਪੱਛਮੀ ਪੌਣਾਂ 03 ਤੋਂ 05 ਜਨਵਰੀ ਵਿਚਕਾਰ ਜਦੋਂਕਿ ਦੂਜੀਆਂ 06 ਤੋਂ 09 ਜਨਵਰੀ ਵਿਚਕਾਰ ਸਰਗਰਮ ਹੋ ਰਹੀਆਂ ਹਨ। ਇਨ੍ਹਾਂ ਅਗਲੇ ਸੱਤ ਦਿਨਾਂ ਦੌਰਾਨ ਉੱਤਰ-ਪੱਛਮ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਉੱਤਰ ਭਾਰਤ ਦੇ ਪਹਾੜੀ ਇਲਾਕਿਆਂ ’ਚ ਭਾਰੀ ਬਰਫ਼ਬਾਰੀ ਜਦੋਂਕਿ ਮੈਦਾਨਾਂ ’ਚ ਬਾਰਸ਼ ਦੀ ਸੰਭਾਵਨਾ ਪ੍ਰਗਟਾਈ ਹੈ।
ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ’ਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਤਿੰਨ ਤੋਂ 9 ਜਨਵਰੀ ਤਕ ਸੜਕ ਅਤੇ ਹਵਾਈ ਆਵਾਜਾਈ ਰੁਕੇ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਵੱਲੋਂ ਜਾਰੀ ਬਿਆਲ ’ਚ ਕਿਹਾ ਗਿਆ ਹੈ ਕਿ ਦੇਸ਼ ’ਚ ਲਗਾਤਾਰ ਦੋ ਪੱਛਮੀ ਗੜਬੜੀ ਵਾਲੀਆਂ ਪੌਣਾਂ ਦੇ ਸਰਗਰਮ ਹੋਣ ਨਾਲ ਤਿੰਲ ਜਨਵਰੀ ਦੇਰ ਰਾਹ ਤੋਂ ਨੌਂ ਜਨਵਰੀ ਤਕ ਜੰਮੂ-ਕਸ਼ਮੀਰ, ਲੱਦਾਖ ਅਤੇ ਆਸ-ਪਾਸ ਦੇ ਪਹਾੜੀ ਇਲਾਕਿਆਂ ’ਚ ਮੌਸਮ ’ਚ ਭਾਰੀ ਉਥਲ-ਪੁਥਲ ਵੇਖਣ ਨੂੰ ਮਿਲੇਗੀ।