Punjab

ਮੌਸਮ ਵਿਭਾਗ ਵੱਲੋਂ ਪੰਜਾਬ ’ਚ ਕਈ ਥਾਈਂ ਮੀਂਹ ਦੀ ਚਿਤਾਵਨੀ

ਚੰਡੀਗੜ – ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਖੇਤਰਾਂ ’ਚ ਮੀਂਹ ਪਵੇਗਾ। ਚੰਡੀਗੜ੍ਹ ਵਿਚ ਵੀ ਇਸ ਸਮੇਂ ਭਾਰੀ ਬਾਰਿਸ਼ ਕਾਰਨ ਸੜਕਾਂ ਉਤੇ ਪਾਣੀ ਖੜ੍ਹਾ ਹੋ ਗਿਆ ਤੇ ਕਈ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਬਣ ਗਈ ਹੈ। ਆਈ.ਐਮ.ਡੀ. ਨੇ ਕਿਹਾ ਕਿ ਪੰਜਾਬ, ਚੰਡੀਗੜ੍ਹ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ 48 ਘੰਟਿਆਂ ਵਿੱਚ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ 11 ਤੋਂ 15 ਸੈਂਟੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੜੀਸਾ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਅਗਲੇ 5 ਦਿਨਾਂ ਤਕ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ। ਇਨ੍ਹਾਂ ਇਲਾਕਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ, ਦੱਖਣੀ ਕਰਨਾਟਕ, ਦੱਖਣ-ਪੂਰਬੀ ਕਰਨਾਟਕ, ਕੋਂਕਣ ਖੇਤਰ, ਉੱਤਰੀ ਅਤੇ ਦੱਖਣੀ ਗੁਜਰਾਤ ਅਤੇ ਕੱਛ ਦੀ ਖਾੜੀ ਨਾਲ ਲੱਗਦੇ ਤੱਟਵਰਤੀ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੂਰਬੀ ਭਾਰਤ ਦੇ ਸਾਰੇ ਸੱਤ ਰਾਜਾਂ ਅਤੇ ਸਿੱਕਮ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਿਹਾਰ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Related posts

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !

admin

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

admin

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

admin