India

ਮੌਸਮ ਵਿਭਾਗ ਵੱਲੋਂ ਲੂ ਚੱਲਣ ਦੀ ਚਿਤਾਵਨੀ

ਨਵੀਂ ਦਿੱਲੀ – ਦੇਸ਼ ਅਗਲੇ ਕੁਝ ਮਹੀਨਿਆਂ ਵਿਚ ਭਿਆਨਕ ਗਰਮੀ ਦਾ ਸਾਹਮਣਾ ਕਰਨ ਲਈ ਤਿਆਰ ਹੋ ਰਿਹਾ ਹੈ। ਅਪ੍ਰੈਲ ਅਤੇ ਜੂਨ ਦੇ ਵਿਚਕਾਰ ਦੇਸ਼ ਦੇ ਕੁਝ ਹਿੱਸਿਆਂ ਵਿਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਕਰਨਾਟਕ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਝਾਰਖੰਡ ਦੇ ਵੱਖ-ਵੱਖ ਖੇਤਰਾਂ ਵਿੱਚ 6 ਅਪ੍ਰੈਲ ਤਕ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਅਤੇ ਉੜੀਸਾ ਵਿਚ ਬਾਕੀ ਹਫ਼ਤੇ ਵਿਚ ਗਰਮ ਰਾਤਾਂ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ, ਕੇਰਲ, ਉੜੀਸਾ ਅਤੇ ਪੁਡੂਚੇਰੀ ਰਾਜਾਂ ਨੂੰ 6 ਅਪ੍ਰੈਲ ਤਕ ਗਰਮ ਅਤੇ ਨਮੀ ਵਾਲੇ ਮੌਸਮ ਦਾ ਸਾਹਮਣਾ ਕਰਨਾ ਪਏਗਾ। ਆਈਐਮਡੀ ਨੇ ਪਹਿਲਾਂ ਕਿਹਾ ਸੀ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਤਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 10 ਤੋਂ 20 ਦਿਨਾਂ ਤਕ ਗਰਮੀ ਦੀ ਲਹਿਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬੁੱਧਵਾਰ ਤੋਂ ਸ਼ਨੀਵਾਰ ਤਕ ਕਰਨਾਟਕ ਦੇ ਕੁਝ ਹਿੱਸੇ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਬੁੱਧਵਾਰ ਤੋਂ ਸ਼ਨੀਵਾਰ ਤਕ ਅਤੇ ਝਾਰਖੰਡ ਵਿੱਚ ਵੀਰਵਾਰ ਤੋਂ ਸ਼ਨੀਵਾਰ ਤਕ ਲੂ ਦੀ ਸੰਭਾਵਨਾ ਹੈ। ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ ਵਿਚ ਇੱਕ ਜਾਂ ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਅਗਲੇ 2 ਤੋਂ 3 ਦਿਨਾਂ ਦੌਰਾਨ ਪੱਛਮੀ ਹਿਮਾਲਿਆ ਵਿੱਚ ਮੀਂਹ ਅਤੇ ਉੱਚੇ ਪਹਾੜਾਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ। ਸਿੱਕਮ, ਕੇਰਲ ਅਤੇ ਦੱਖਣੀ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਸੰਭਵ ਹਨ। ਪੂਰਬੀ ਮੱਧ ਪ੍ਰਦੇਸ਼, ਉੱਤਰੀ ਅੰਦਰੂਨੀ ਕਰਨਾਟਕ, ਰਾਇਲਸੀਮਾ ਅਤੇ ਗੰਗਾ ਪੱਛਮੀ ਬੰਗਾਲ ਦੇ ਇੱਕ ਜਾਂ ਦੋ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਸੰਭਵ ਹਨ। ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਦੇ ਵੱਖ-ਵੱਖ ਹਿੱਸਿਆਂ ’ਚ ਰਾਤ ਦੇ ਗਰਮ ਮੌਸਮ ਦੀ ਸੰਭਾਵਨਾ ਹੈ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

admin

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

admin

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ

admin