Punjab

ਮੰਡੀ ਗੋਬਿੰਦਗੜ੍ਹ ‘ਚ ਸਿਸੋਦੀਆ ਨੇ ਕਿਹਾ-ਜਲਦ ਹੀ ਹੋਵੇਗਾ ਸੀਐੱਮ ਚਿਹਰੇ ਦਾ ਐਲਾਨ

ਅਮਲੋਹ – ਆਮ ਆਦਮੀ ਪਾਰਟੀ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਅਮਲੋਹ ਦੇ ਇਕ ਨਿੱਜੀ ਪੈਲੇਸ ਵਿਚ ਪਹੁੰਚੇ। ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ’ਚ ‘ਆਪ’ ਦੀ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਉਸੇ ਤਰ੍ਹਾਂ ਹੀ ਜਦੋਂ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੇਗੀ ਤਾਂ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।

ਸਿਸੋਦੀਆ ਨੇ ਕਿਹਾ ਕਿ ਵਪਾਰੀ ਇਕੋ ਗੱਲ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਜੀਐੱਸਟੀ ਤੋਂ ਬਹੁਤ ਪਰੇਸ਼ਾਨੀ ਹੈ ਤੇ ਸਰਕਾਰ ਉਨ੍ਹਾਂ ਨੂੰ ਚੋਰ ਸਮਝਦੀ ਹੈ ਜਦਕਿ ਉਹ ਸਮੇਂ ’ਤੇ ਟੈਕਸ ਭਰਦੇ ਹਨ ਤੇ ਹੋਰ ਲੋਕਾਂ ਨੂੰ ਰੁਜ਼ਗਾਰ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਦਯੋਗਪਤੀਆਂ ਤੇ ਵਪਾਰੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਉਹ ਸਰਕਾਰ ਨੂੰ ਟੈਕਸ ਦਿੰਦੇ ਹਨ। ਉਥੇ ਹੀ, ਉਨ੍ਹਾਂ ਨੇ ਕਿਹਾ ਕਿ ਜਲਦ ਹੀ ਸੀਐੱਮ ਚਿਹਰੇ ਦਾ ਐਲਾਨ ਕੀਤਾ ਜਾਵੇਗਾ।

Related posts

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ-ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ‘ਤੇ ਬੇਅਸਰ ਕੀਤਾ

admin

ਧਾਰਮਿਕ ਸਖ਼ਤ ਕਾਨੂੰਨ ਕਾਰਣ ਹੁਣ ਕੋਈ ਵੀ ਘਿਨਾਉਣਾ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ – ਸੰਧਵਾਂ

admin

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ‘ਤੇ ਤੁਰੰਤ ਪਾਬੰਦੀ ਲਾਈ ਜਾਵੇ – ਰਾਜਾ ਵੜਿੰਗ

admin