Breaking NewsIndiaLatest News

ਮੰਤਰੀ ਮੰਡਲ ਫੇਰਬਦਲ ਦੀ ਚਰਚਾ ਤੇਜ਼, ਦੋ ਮੰਤਰੀਆਂ ਦੀ ਐਂਟਰੀ ਲਗਭਗ ਤੈਅ

ਨਰਿੰਦਰ ਮੋਦੀ, ਭਾਰਤ ਦੇ ਪ੍ਰਧਾਨ ਮੰਤਰੀ।

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿੱਚ ਮੰਤਰੀ ਮੰਡਲ ਫੇਰਬਦਲ ਨੂੰ ਲੈ ਕੇ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਫੇਰਬਦਲ ਦੀ ਤਰੀਕ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਅਤੇ ਕੁਝ ਮੌਜੂਦਾ ਮੰਤਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦੇਣ ਦੀਆਂ ਅਟਕਲਾਂ ਲਗਾਤਾਰ ਚੱਲ ਰਹੀਆਂ ਹਨ।

ਭਾਜਪਾ ਦੇ ਨਵੇਂ ਕੌਮੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਆਪਣੀ ਨਵੀਂ ਟੀਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਮੰਤਰੀ ਮੰਡਲ ਵਿੱਚ ਸੰਭਾਵੀ ਬਦਲਾਅ ਨੂੰ ਲੈ ਕੇ ਚਰਚਾ ਹੋਰ ਵਧ ਗਈ ਹੈ। ਸਿਆਸੀ ਹਲਕਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਐਨਡੀਏ ਸਰਕਾਰ ਜਲਦ ਹੀ ਇਸ ਸਬੰਧੀ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਹਾਲ ਹੀ ਵਿੱਚ ਕੇਂਦਰੀ ਮੰਤਰੀ ਮੰਡਲ ਵਿੱਚ ਕੁਝ ਅਹਿਮ ਤਬਦੀਲੀਆਂ ਹੋਈਆਂ ਹਨ। ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਘੱਟ ਗਿਣਤੀ ਮਾਮਲਿਆਂ ਦੇ ਰਾਜ ਮੰਤਰੀ ਜਾਰਜ ਕੁਰੀਅਨ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਅਹੁਦਿਆਂ ਨੂੰ ਲੈ ਕੇ ਵੀ ਸਿਆਸੀ ਚਰਚਾ ਜਾਰੀ ਹੈ।

ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੀ ਆਉਣ ਵਾਲੀ ਵਿਧਾਨ ਸਭਾ ਚੋਣ ਦੇ ਮੱਦੇਨਜ਼ਰ ਪਾਰਟੀ ਵੱਲੋਂ ਕੋਈ ਅਹਿਮ ਸਿਆਸੀ ਜ਼ਿੰਮੇਵਾਰੀ ਦਿੱਤੇ ਜਾਣ ਦੀਆਂ ਚਰਚਾਵਾਂ ਹਨ। ਹਾਲਾਂਕਿ ਭਾਜਪਾ ਵੱਲੋਂ ਇਸ ਸਬੰਧੀ ਅਜੇ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਬੀ.ਐਲ. ਵਰਮਾ ਦਾ ਰਾਜ ਸਭਾ ਕਾਰਜਕਾਲ ਨਵੰਬਰ ਵਿੱਚ ਖਤਮ ਹੋਣ ਵਾਲਾ ਹੈ। ਹੁਣ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਪਾਰਟੀ ਉਨ੍ਹਾਂ ਨੂੰ ਮੁੜ ਰਾਜ ਸਭਾ ਲਈ ਨਾਮਜ਼ਦ ਕਰਦੀ ਹੈ ਜਾਂ ਨਹੀਂ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਭਾਜਪਾ ਦਾ ਕੌਮੀ ਖਜ਼ਾਨਚੀ ਬਣਾਇਆ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਵਿੱਚ ਭੂਮਿਕਾ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਹੋ ਰਹੀ ਹੈ।

ਸੂਤਰਾਂ ਮੁਤਾਬਕ ਅਗਲੇ ਸਾਲ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਇਨ੍ਹਾਂ ਰਾਜਾਂ ਨੂੰ ਧਿਆਨ ਵਿੱਚ ਰੱਖਦਿਆਂ ਮੋਦੀ ਮੰਤਰੀ ਮੰਡਲ ਵਿੱਚ ਕੁਝ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਵਿੱਚੋਂ ਹਟਾਏ ਜਾਣ ਵਾਲੇ ਕੁਝ ਆਗੂਆਂ ਨੂੰ ਰਾਜਪਾਲ ਵਰਗੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਦਿੱਤੇ ਜਾਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਫਿਲਹਾਲ ਮੰਤਰੀ ਮੰਡਲ ਵਿੱਚ ਫੇਰਬਦਲ ਬਾਰੇ ਅੰਤਿਮ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਜਾਣਾ ਹੈ।

Related posts

ਪ੍ਰਸ਼ਾਂਤ ਕਿਸ਼ੋਰ ਵੱਲੋਂ ਸਿਆਸੀ ਦਲ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼

Bunty

ਕੇਜਰੀਵਾਲ ਨੇ ਅਦਾਲਤ ਨੂੰ ਕਿਹਾ- ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਤਰੀਕੇ ਨਾਲ ਕੀਤਾ ਕੰਮ

Bunty

ਕੀ ਊਧਵ ਸਰਕਾਰ ਸੱਚਮੁੱਚ ਦੋ-ਤਿੰਨ ਦਿਨਾਂ ਦੀ ਹੈ ਮਹਿਮਾਨ, ਆਦਿਤਿਆ ਠਾਕਰੇ ਨੇ ਬਾਗੀਆਂ ਨੂੰ ਕੀਤੀ ਅਪੀਲ

Bunty