ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਤੋਂ ਸਿੱਖ ਵੋਟਰਾਂ ਨੇ ਵੋਟ ਪਾਉਣੀ ਸ਼ੁਰੂ ਕਰ ਦਿੱਤੀ ਹੈ। ਪਹਿਲੇ ਇਕ ਘੰਟੇ ‘ਚ ਵੋਟਰਾਂ ਦੀ ਗਿਣਤੀ ਘੱਟ ਦਿਖਾਈ ਦਿੱਤੀ ਪਰ ਸਮਾਂ ਬੀਤਣ ਦੇ ਨਾਲ ਹੀ ਇਨ੍ਹਾਂ ਦੀ ਗਿਣਤੀ ਵਿਚ ਇਜ਼ਾਫ਼ਾ ਹੋਣ ਲੱਗਾ। ਖਾਸਕਰ ਸਿੱਖਾਂ ਦੀ ਬਹੁਤਾਤ ਵਾਲੇ ਇਲਾਕੇ ਤਿਲਕ ਨਗਰ, ਹਰਿ ਨਗਰ, ਰਾਜੌਰੀ ਗਾਰਡਨ, ਪੰਜਾਬੀ ਬਾਗ਼ ‘ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੋਟਰਾਂ ਨੂੰ ਦੇਖਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਪੋਲਿੰਗ ਬੂਥਾਂ ‘ਤੇ ਵੱਡੀ ਗਿਣਤੀ ‘ਚ ਤਾਇਨਾਤੀ ਕੀਤੀ ਗਈ ਹੈ। ਸੰਯੁਕਤ ਕਮਿਸ਼ਨਰ ਬੀਕੇ ਸਿੰਘ ਖ਼ੁਦ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦੇਈਏ ਕਿ ਵੋਟਾਂ ਦੀ ਗਿਣਤੀ 25 ਅਗਸਤ ਨੂੰ ਹੋਵੇਗੀ।
ਇਸ ਚੋਣ ‘ਚ ਸਾਰੇ 576 ਬੂਥਾਂ ‘ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸਾਰੇ ਬੂਥਾਂ ‘ਤੇ ਲੋੜੀਂਦੀ ਗਿਣਤੀ ‘ਚ ਪੈਰਾ ਮਿਲਟਰੀ ਤੇ ਪੁਲਿਸ ਦੇ ਜਵਾਨ ਤਾਇਨਾਤ ਹਨ। ਪੁਲਿਸ ਦੇ ਆਹਲਾ ਅਧਿਕਾਰੀ ਆਪੋ-ਆਪਣੇ ਇਲਾਕਿਆਂ ‘ਚ ਬੂਥਾਂ ‘ਤੇ ਨਜ਼ਰ ਰੱਖਣਗੇ। ਸਾਰੇ ਬੂਥਾਂ ‘ਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਦੱਸ ਦੇਈਏ ਕਿ ਦਿੱਲੀ ਸਰਕਾਰ ਦਾ ਗੁਰਦੁਆਰਾ ਚੋਣ ਡਾਇਰੈਕਟੋਰੇਟ ਚੋਣ ਕਰਵਾਉਂਦਾ ਹੈ। ਇਸ ਦੇ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਂਦੇ ਹਨ।
previous post