India

ਮੱਧ ਪ੍ਰਦੇਸ਼ ਦੀ ਪਟਾਕਾ ਫੈਕਟਰੀ ’ਚ ਧਮਾਕੇ ਵਿਚ 11 ਦੀ ਮੌਤ 90 ਜ਼ਖਮੀ ਪੀ..ਐਮ ਮੋਦੀ ਨੇ ਜਤਾਇਆ ਦੁਖ

ਹਰਦਾ – ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ’ਚ ਇਕ ਪਟਾਕਾ ਫੈਕਟਰੀ ’ਚ ਅੱਜ ਯਾਨੀ ਮੰਗਲਵਾਰ ਸਵੇਰੇ ਇਕ ਤੋਂ ਬਾਅਦ ਇਕ ਤਿੰਨ ਧਮਾਕਿਆਂ ਕਾਰਨ ਕੁਝ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਇਸ ਤੋਂ ਇਲਾਵਾ 25 ਝੁਲਸੇ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਿਆ ਹੈ। ਪੁਲਸ ਸੂਤਰਾਂ ਨੇ ਬੇਹੱਦ ਸ਼ੁਰੂਆਤੀ ਜਾਣਕਾਰੀ ਦੇ ਹਵਾਲੇ ਤੋਂ ਦੱਸਿਆ ਕਿ ਹਰਦਾ ਦੇ ਬੈਰਾਗੜ੍ਹ ਖੇਤਰ ’ਚ ਸਵੇਰੇ ਲਗਭਗ 11.30 ਵਜੇ ਪਿੰਡ ’ਚ ਸਥਿਤ ਇਕ ਪਟਾਕਾ ਫੈਕਟਰੀ ’ਚ ਇਕ ਤੋਂ ਬਾਅਦ ਇਕ ਲਗਾਤਾਰ ਤਿੰਨ ਧਮਾਕੇ ਹੋਏ।
ਧਮਾਕੇ ਇੰਨੇ ਭਿਆਨਕ ਸਨ ਕਿ ਨੇੜੇ-ਤੇੜੇ ਦੇ ਲਗਭਗ 20 ਕਿਲੋਮੀਟਰ ਦੇ ਪਿੰਡਾਂ ’ਚ ਇਸ ਦੀ ਆਵਾਜ਼ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਫੈਕਟਰੀ ਦੇ ਨੇੜੇ-ਤੇੜੇ ਦੇ ਘਰਾਂ ’ਚ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਹਰਦਾ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਪ੍ਰਸ਼ਾਸਨਿਕ ਅਤੇ ਮੈਡੀਕਲ ਅਮਲਾ ਤੁਰੰਤ ਹਾਦਸੇ ਵਾਲੀ ਜਗ੍ਹਾ ਪਹੁੰਚਿਆ ਅਤੇ ਰਾਹਤ ਅਤੇ ਬਚਾਅ ਕੰਮ ’ਚ ਜੁਟ ਗਿਆ। ਸੂਤਰਾਂ ਅਨੁਸਾਰ ਹਾਦਸੇ ’ਚ ਲੋਕਾਂ ਦੀ ਮੌਤ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਖਾਨੇ ’ਚ ਲਗਭਗ 5 ਸਾਲ ਪਹਿਲੇ ਵੀ ਧਮਾਕਾ ਹੋ ਚੁੱਕਿਆ ਹੈ, ਜਿਸ ’ਚ ਲਗਭਗ 3 ਲੋਕਾਂ ਦੀ ਜਾਨ ਚਲੀ ਗਈ ਸੀ।
ਭੋਪਾਲ : ਮੱਧ ਪ੍ਰਦੇਸ਼ ਦੇ ਹਰਦਾ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਮੰਗਲਵਾਰ ਕਈ ਧਮਾਕਿਆਂ ਪਿੱਛੋਂ ਲੱਗੀ ਭਿਆਨਕ ਅੱਗ ਦੌਰਾਨ ਘੱਟੋ-ਘੱਟ 11 ਵਿਅਕਤੀ ਮਾਰੇ ਗਏ ਅਤੇ 90 ਤੋਂ ਵੱਧ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਰਦਾ ਦੇ ਬੈਰਾਗੜ੍ਹ ਇਲਾਕੇ ਵਿੱਚ ਮਗਰਧਾ ਰੋਡ ਕੋਲ ਇੱਕ ਰਿਹਾਇਸ਼ੀ ਕਲੋਨੀ ਹੈ। ਇੱਥੇ ਇੱਕ ਨਜਾਇਜ਼ ਪਟਾਕਾ ਫੈਕਟਰੀ ਚੱਲ ਰਹੀ ਸੀ। ਮੰਗਲਵਾਰ ਇਸ ਫੈਕਟਰੀ ’ਚ ਪਹਿਲਾਂ ਕਈ ਧਮਾਕੇ ਹੋਏ । ਫਿਰ ਨਾਲ ਹੀ ਅੱਗ ਲੱਗ ਗਈ। ਅੱਗ ਨੇ ਪਲਾਂ ’ਚ ਹੀ ਭਿਆਨਕ ਰੂਪ ਧਾਰਨ ਲਿਆ। ਅਸਮਾਨ ਵਿੱਚ ਧੂੰਆਂ ਹੀ ਧੂੰਆਂ ਹੋ ਗਿਆ। ਕਈ ਲੋਕ ਧੂੰਏਂ ਕਾਰਨ ਬੇਹੋਸ਼ ਹੋ ਗਏ। ਕਈ ਘਰ ਅੱਗ ਦੀ ਲਪੇਟ ’ਚ ਆ ਗਏ। ਅੱਗ ਕਾਰਨ ਕਈ ਘਰਾਂ ਦੀਆਂ ਕੰਧਾਂ ’ਚੋਂ ਇੱਟਾਂ-ਪੱਥਰ ਉੱਛਲ ਕੇ ਗਲੀਆਂ ’ਚੋਂ ਲੰਘਣ ਵਾਲੇ ਲੋਕਾਂ ’ਤੇ ਆ ਕੇ ਡਿੱਗੇ। ਫੈਕਟਰੀ ਦੇ ਅੱਧਾ ਕਿਲੋਮੀਟਰ ਦੇ ਇਲਾਕੇ ’ਚ ਲਾਸ਼ਾਂ ਦੇ ਟੁਕੜੇ ਖਿੱਲਰੇ ਪਏ ਸਨ। ਲੱਤਾਂ ਕਿਤੇ ਪਈਆਂ ਸਨ ਤੇ ਧੜ ਕਿਤੇ ਪਏ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਮਾਕਿਆਂ ’ਚ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ‘ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ’ ’ਚੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਵੱਲੋਂ ‘ਐਕਸ’ ’ਤੇ ਕੀਤੀ ਗਈ ਪੋਸਟ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

Related posts

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin

Emirates Illuminates Skies with Diwali Celebrations Onboard and in Lounges

admin