Punjab

ਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਨਹਿਰੀ ਮੋਘੇ ਬੰਦ ਕਰਨ ਦੇ ਹੁਕਮ

ਚੰਡੀਗੜ – ਸੂਬੇ ਵਿੱਚ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹਿਰਾਂ ਤੇ ਮਾਈਨਰਾਂ ਵਿੱਚ ਕੁੱਝ ਕਿਸਾਨਾਂ ਵੱਲੋਂ ਬਣਾਏ ਗਏ ਨਾਜਾਇਜ ਮੋਘੇ ਬੰਦ ਕਰਨ ਤੋਂ ਇਲਾਵਾ ਭੰਨੇ-ਤੋੜੇ ਮੋਘਿਆਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ।

ਇਹ ਹਦਾਇਤਾਂ ਕੈਬਨਿਟ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨਾਂ ਖੇਤਰਾਂ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਦਿੱਤੀਆਂ ਜਿਹੜੇ ਇਲਾਕਿਆਂ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ। ਇਸ ਮੀਟਿੰਗ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਾਜ਼ਰ ਸਨ।

ਉਨਾਂ ਨੇ ਅਧਿਕਾਰੀਆਂ ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭੰਨੇ-ਤੋੜੇ ਮੋਘਿਆਂ ਦੀ ਮੁਰੰਮਤ ਕਰਨ ਅਤੇ ਮਾਈਨਰਾਂ/ਰਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਵੀ ਕਿਹਾ।ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਫੈਜ਼ਵਾਹ ਮਾਈਨਰ ਦੀ ਮੁਰੰਮਤ/ਸਫਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦਸ਼ਸ ਦਿੱਤੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਨਹਿਰੀ ਪਾਣੀ ਦੀ ਚੋਰੀ ਸਬੰਧੀ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੈਰ-ਕਾਨੂੰਨੀ ਵਰਤਾਰੇ ਨੂੰ ਰੋਕਣ ਲਈ ਅਚਨਚੇਤ ਨਿਰੀਖਣ ਕਰਨ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਦਾ ਬਣਦਾ ਹਿੱਸਾ ਮਿਲ ਸਕੇ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ, ਮੁੱਖ ਇੰਜਨੀਅਰ ਨਹਿਰਾਂ ਸ੍ਰੀ ਈਸ਼ਵਰ ਗੋਇਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

Related posts

ਕੈਬਨਿਟ ਮੰਤਰੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਅਤੇ ਗੁਰਦੁਆਰਾ ਨਾਮਦੇਵ ਜੀ ਵਿਖੇ ਨਤਮਸਤਕ ਹੋਏ 

admin

ਨਵਜੋਤ ਸਿੰਘ ਸਿੱਧੂ ’ਤੇ ਕੈਪਟਨ ਦਾ ਸਭ ਤੋਂ ਵੱਡਾ ਹਮਲਾ

Bunty

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

Bunty