Punjab

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਰੋਡਮੈਪ ਤਿਆਰ: ਅਮਨ ਅਰੋੜਾ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਫੁਲਪਰੂਫ ਰੋਡਮੈਪ ਕੀਤਾ ਤਿਆਰ: ਕੈਬਨਿਟ ਮੰਤਰੀ ਅਮਨ ਅਰੋੜਾ।
ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੀਟਿੰਗ ਦੌਰਾਨ ਦਸਿਆ ਕਿ  ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਫੁਲਪਰੂਫ ਰੋਡਮੈਪ ਕੀਤਾ ਤਿਆਰ ਕੀਤਾ ਗਿਆ ਹੈ । ਕੈਬਨਿਟ ਮੰਤਰੀ  ਅਮਨ ਅਰੋੜਾ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ਨਸ਼ਾ ਸਪਲਾਈ ਚੇਨ ਤੋੜਨ ਦੀ ਹਦਾਇਤ ਦਿੱਤੀ ਗਈ ਅਤੇ  ਆਦਤਨ ਅਪਰਾਧੀਆਂ ‘ਤੇ ਧਿਆਨ ਕੇਂਦਰਿਤ ਕਰਨ, ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਤਲਾਸ਼ੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਸ਼ਨਾਖਤ ਤੇ ਜ਼ਬਤ ਕਰਨ ਦੇ ਨਿਰਦੇਸ਼  ਵੀ ਦਿੱਤੇ ਗਏ । ਅਰੋੜਾ ਨੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੀ ਹਦਾਇਤ ਕੀਤੀ । ਸਿਵਲ ਪ੍ਰਸ਼ਾਸਨ ਨੂੰ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਵੱਖ-ਵੱਖ ਹੁਨਰ ਵਿਕਾਸ ਕੋਰਸ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ ਲਈ ਕਿਹਾ । ਕੈਬਨਿਟ ਮੰਤਰੀ ਨੇ ਹਰ ਵਰਗ ਦੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ।  ਨਸ਼ਿਆਂ ਨੂੰ ਖ਼ਤਮ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਰਾਹੀਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ  ਠੱਲ੍ਹ ਪਵੇਗੀ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin