Punjab

‘ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ !

ਗੌਰਵ ਯਾਦਵ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ।

ਪੰਜਾਬ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ ਅਤੇ 21,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 124 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,287 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 495 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 506 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 71 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਵਰਨਣਯੋਗ ਹੈ ਕਿ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

Related posts

ਖਪਤ ਸੱਭਿਆਚਾਰ ਅਤੇ ਵਾਤਾਵਰਨ ਦਾ ਸੰਕਟ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ !

admin

ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਜਾਨੋਂ ਮਾਰਨ ਦਾ ਖਦਸ਼ਾ ; ਅਕਾਲੀ ਦਲ ਨੇ ਰਾਜਪਾਲ ਕੋਲ ਪ੍ਰਗਟਾਇਆ ਖਦਸ਼ਾ

Bunty

ਅਰਸ਼ਦੀਪ ਸਿੰਘ ਦਾ ਦੇਸ਼ ਵਾਪਸੀ ‘ਤੇ ਉਹ ਖੁਦ ਅੱਗੇ ਹੋ ਕੇ ਸਵਾਗਤ ਕਰਨਗੇ: ਮੀਤ ਹੇਅਰ

Bunty