Punjab

‘ਯੁੱਧ ਨਸ਼ਿਆਂ ਵਿਰੁੱਧ’ ਦੇ 136ਵੇਂ ਦਿਨ 97 ਨਸ਼ਾ ਤਸਕਰ ਗ੍ਰਿਫ਼ਤਾਰ !

'ਯੁੱਧ ਨਸ਼ਿਆਂ ਵਿਰੁੱਧ' ਦੇ 136ਵੇਂ ਦਿਨ 97 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।

ਚੰਡੀਗੜ – ਪੰਜਾਬ ਦੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 136ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ ਅਤੇ 507 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 136 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,054 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਆਪਰੇਸ਼ਨ ਦੇ ਵੇਰਵੇ ਦਿੰਦਿਆਂ ਦੱਸਿਆ ਕਿ, ’85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 400 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 419 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 91 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।’

Related posts

5ਵੀਂ ਵਾਰ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਂ ਧਮਕੀ !

admin

ਪੰਜਾਬ ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਾਉਣ ਦੇ ਹੁਕਮ !

admin

ਆਦਮਪੁਰ ਤੋਂ ਐਮਸਟਰਡਮ ਅਤੇ ਮੈਨਚੈਸਟਰ ਲਈ ਉਡਾਣਾਂ ਦੀ ਸ਼ੁਰੂਆਤ !

admin