Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ ਤਸ਼ਕਰਾਂ ਨੂੰ ਭਾਜੜ ਪਾ ਦਿੱਤੀ ਹੈ: ਵਿਧਾਇਕਾ ਮਾਣੂੰਕੇ

ਹਲਕਾ ਜਗਰਾਉਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਬੱਸਾਂ ਦਾ ਵੱਡਾ ਕਾਫਲਾ ਰਵਾਨਾਂ ਹੋਇਆ।

ਜਗਰਾਉਂ  – ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵਿਖੇ ਕੌਮੀ ਕਨਵੀਨਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਣ ਲਈ ਹਲਕਾ ਜਗਰਾਉਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਬੱਸਾਂ ਦਾ ਵੱਡਾ ਕਾਫਲਾ ਰਵਾਨਾਂ ਹੋਇਆ। ਇਸ ‘ਆਪ’ ਆਗੂਆਂ ਤੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਵੱਡੀ ਕ੍ਰਾਂ਼ਤੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਲੁਧਿਆਣਾ ਵਿਖੇ ਸਿਵਲ ਹਸਪਤਾਲ ਦਾ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਨਵੀਂ ਤਕਨੀਕ ਦੀਆਂ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ, ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਵੀ ਲਾ-ਮਿਸਾਲ ਕਾਰਜ ਕੀਤੇ ਹਨ ਅਤੇ ਪੰਜਾਬ ਭਰ ਵਿੱਚ ਸਕੂਲ ਆਫ਼ ਐਮੀਨੈਂਸ ਖੋਲੇ ਜਾ ਰਹੇ ਹਨ ਤੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟਰੇਨਿੰਗ ਦਿਵਾਈ ਜਾ ਰਹੀ ਹੈ ਤਾਂ ਜੋ ਸਿੱਖਿਆ ਦਾ ਪੱਧਰ ਹੋਰ ਵੀ ਉਚਾ ਚੁੱਕਿਆ ਜਾ ਸਕੇ। ਉਹਨਾਂ ਆਖਿਆ ਕਿ ਬੇਰੁਜਗਾਰ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਮਾਵਾਂ ਦੇ ਪੁੱਤਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢ ਕੇ ਨਸ਼ਾ ਤਸ਼ਕਰਾਂ ਨੂੰ ਭਾਜੜ ਪਾ ਦਿੱਤੀ ਹੈ, ਜਿਸ ਨਾਲ ਨਸ਼ਿਆਂ ਦੀ ਕੜੀ ਨੂੰ ਪੂਰੀ ਤਰਾਂ ਤੋੜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਬੀ ਮਾਣੂੰਕੇ ਦੇ ਕਾਫ਼ਲੇ ਵਿੱਚ ਲੋਕਾਂ ਅੰਦਰ ਪੂਰਾ ਜੋਸ਼ ਸੀ ਅਤੇ ‘ਆਪ’ ਵਲੰਟੀਅਰ ‘ਆਮ ਆਦਮੀ ਪਾਰਟੀ ਜ਼ਿੰਦਾਬਾਦ’ ਦੇ ਨਾਹਰੇ ਲਗਾਉਂਦੇ ਹੋਏ ਰਵਾਨਾਂ ਹੋਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲਪੁਰਾ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਦਲਜੀਤ ਸਿੰਘ ਡੱਲਾ, ਸਰਪੰਚ ਗੁਰਪ੍ਰੀਤ ਸਿੰਘ ਭੰਮੀਪੁਰਾ, ਬਿੱਟੂ ਅੱਬੂਪੁਰਾ, ਸਾਬਕਾ ਸਰਪੰਚ ਦਲਜੀਤ ਸਿੰਘ ਰਸੂਲਪੁਰ (ਮੱਲਾ), ਜਰਨੈਲ ਸਿੰਘ ਲੱਖਾ, ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਲਾਡੀ ਤੂਰ ਸ਼ੇਰਪੁਰਾ, ਸੁੱਖ ਸ਼ੇਰਪੁਰਾ, ਸਰਪੰਚ ਮਨਦੀਪ ਸਿੰਘ ਮੀਰਪੁਰ, ਡਾ.ਦਰਸ਼ਨ ਸਿੰਘ ਸਰਪੰਚ ਮਧੇਪੁਰ, ਕੁਲਦੀਪ ਸਿੰਘ ਫੌਜ਼ੀ ਅੱਬੂਪੁਰਾ, ਡਾ.ਰਾਮਪ੍ਰਤਾਪ ਸਿੰਘ, ਮਿੰਟੂ ਮਾਣੂੰਕੇ, ਸੁਖਵਿੰਦਰ ਸਿੰਘ ਕਾਕਾ, ਰਣਜੀਤ ਕੌਰ ਲੱਖਾ, ਕਾਮਰੇਡ ਕੁਲਵੰਤ ਸਿੰਘ, ਮੇਹਰ ਸਿੰਘ, ਕਾਮਰੇਡ ਨਿਰਮਲ ਸਿੰਘ, ਛਿੰਦੀ ਜਗਰਾਉਂ, ਵਜ਼ੀਰ ਸਿੰਘ ਨੰਬਰਦਾਰ, ਮਲਕੀਤ ਸਿੰਘ ਪੰਚ, ਗੁਰਮੀਤ ਕੌਰ ਪੰਚ, ਵੀਰ ਕੌਰ ਪੰਚ, ਜਸਵੀਰ ਸਿੰਘ ਪੰਚ, ਵਿਕਰਮਜੀਤ ਸਿੰਘ ਵਿੱਕੀ ਥਿੰਦ, ਧਰਮਿੰਦਰ ਸਿੰਘ, ਸਰਪੰਚ ਗੁਰਮੀਤ ਸਿੰਘ ਅੱਬੂਪੁਰਾ, ਪੰਚ ਗੁਰਜੋਤ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਮੱਘਰ ਸਿੰਘ, ਪੰਜ ਜਗਸੀਰ ਸਿੰਘ ਰਸੂਲਪੁਰ, ਗੁਰਜੰਟ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਮਨਪ੍ਰੀਤ ਸਿੰਘ ਰਸੂਲਪੁਰ, ਸੁਖਵਿੰਦਰ ਸਿੰਘ ਪੰਚ ਮਾਣੂੰਕੇ ਆਦਿ ਵੀ ਹਾਜ਼ਰ ਸਨ।

Related posts

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਕੈਨੇਡੀਅਨ ਜੋਬਨ ਕਲੇਰ ਤੇ ਪਾਕਿਸਤਾਨੀ ਤਨਵੀਰ ਸ਼ਾਹ ਵੱਲੋਂ ਚਲਾਏ ਜਾ ਰਹੇ ਇੰਟਰਨੈਸ਼ਨਲ ਡਰੱਗ ਕਾਰਟਿਲ ਦਾ ਪਰਦਾਫਾਸ਼ !

admin

ਸਿੱਖਾਂ ਦੇ ਸਭ ਤੋਂ ਉਚੇ ਤਖਤ ਦੇ ਜਥੇਦਾਰ ਵਲੋਂ ਅਹੁਦਾ ਬਚਾਉਣ ਲਈ ਪੰਜਾਬ ਦੀ ਉੱਚ-ਅਦਾਲਤ ਨੂੰ ਬੇਨਤੀ !

admin