India

ਯੂਕਰੇਨ ’ਚੋਂ ਚਾਰ ਨੇਪਾਲੀਆਂ ਨੂੰ ਕੱਢਣ ’ਤੇ ਦੇਉਬਾ ਨੇ ਮੋਦੀ ਦਾ ਕੀਤਾ ਧੰਨਵਾਦ

ਕਾਠਮੰਡੂ – ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਦੇਉਬਾ ਨੇ ਜੰਗ ਪੀੜਤ ਯੂਕਰੇਨ ’ਚੋਂ ‘ਆਪਰੇਸ਼ਨ ਗੰਗਾ’ ਤਹਿਤ ਚਾਰ ਨੇਪਾਲੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਧੰਨਵਾਦ ਕੀਤਾ ਹੈ। ਦੇਉਬਾ ਨੇ ਟਵੀਟ ’ਚ ਕਿਹਾ, ‘ਯੂਕਰੇਨ ’ਚੋਂ ਚਾਰ ਨੇਪਾਲੀ ਨਾਗਰਿਕ ਭਾਰਤ ਰਸਤੇ ਹੁਣੇ ਵਤਨ ਪੁੱਜੇ ਹਨ। ਆਪਰੇਸ਼ਨ ਗੰਗਾ ਤਹਿਤ ਨੇਪਾਲੀ ਨਾਗਰਿਕਾਂ ਨੂੰ ਵਾਪਸ ਲਿਆਉਣ ’ਚ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਸਰਕਾਰ ਦਾ ਧੰਨਵਾਦ।’ ਜ਼ਿਕਰਯੋਗ ਹੈ ਕਿ ਯੂਕਰੇਨ ’ਤੇ ਰੂਸ ਦਾ ਹਮਲਾ ਹੋਣ ਤੋਂ ਬਾਅਦ ਭਾਰਤੀ ਅਧਿਕਾਰੀਆਂ ਨੇ ਇਸ ਜੰਗ ਪੀੜਤ ਦੇਸ਼ ’ਚੋਂ ਭਾਰਤੀ ਨਾਗਰਿਕਾਂ ਨਾਲ ਹੀ ਉੱਥੇ ਫਸੇ ਵਿਦੇਸ਼ੀ ਨਾਗਰਿਕਾਂ ਦੀ ਵੀ ਮਦਦ ਕੀਤੀ। ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਸੀ। ਯੂਕਰੇਨ ’ਚ ਫਸੇ ਬੰਗਲਾਦੇਸ਼ ਦੇ ਨਾਗਰਿਕਾਂ ਨੂੰ ਵੀ ਆਪਰੇਸ਼ਨ ਗੰਗਾ ਤਹਿਤ ਲਿਆਂਦਾ ਗਿਆ ਸੀ। ਭਾਰਤ ਨੇ ਬੰਗਲਾਦੇਸ਼ ਦੇ ਨੌਂ ਨਾਗਰਿਕਾਂ ਨੂੰ ਵਾਪਸ ਲਿਆਂਦਾ। ਇਕ ਪਾਕਿਸਤਾਨੀ ਵਿਦਿਆਰਥਣ ਨੂੰ ਵੀ ਭਾਰਤੀ ਅਧਿਕਾਰੀਆਂ ਨੇ ਵਾਪਸ ਲਿਆਂਦਾ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin