India

ਯੂਕਰੇਨ ‘ਚ ਰੂਸ ਖ਼ਿਲਾਫ਼ ਲੜ ਰਹੇ ਤਾਮਿਲਨਾਡੂ ਦੇ ਨੌਜਵਾਨਾਂ ਨੇ ਭਾਰਤੀ ਫੌ਼ਜ ‘ਚ ਭਰਤੀ ਹੋਣ ਦੀ ਦੋ ਵਾਰ ਕੀਤੀ ਕੋਸ਼ਿਸ਼ ਪਰ ਰਿਹਾ ਅਸਫ਼ਲ

ਚੇਨਈ – ਤਾਮਿਲਨਾਡੂ ਦਾ ਨੌਜਵਾਨ ਯੂਕਰੇਨ ਦੀ ਫੌ਼ਜ ਵਿੱਚ ਸ਼ਾਮਲ ਹੋ ਕੇ ਰੂਸ ਵਿਰੁੱਧ ਲੜ ਰਿਹਾ ਹੈ। ਇਸ ਨੌਜਵਾਨ ਨੇ ਦੋ ਵਾਰ ਭਾਰਤੀ ਫੌ਼ਜ ਵਿੱਚ ਭਰਤੀ ਹੋਣ ਦੀ ਕੋਸ਼ਿਸ਼ ਕੀਤੀ ਸੀ ਪਰ ਕਾਮਯਾਬ ਨਹੀਂ ਹੋ ਸਕਿਆ। ਕੇਂਦਰ ਸਰਕਾਰ ਨੂੰ ਖ਼ੁਫ਼ੀਆ ਰਿਪੋਰਟਾਂ ਤੋਂ ਪਤਾ ਲੱਗਾ ਕਿ ਕੋਇੰਬਟੂਰ ਦਾ ਰਹਿਣ ਵਾਲਾ 21 ਸਾਲਾ ਤਾਮਿਲ ਨੌਜਵਾਨ ਸਨਕੇਸ਼ ਰਵੀਚੰਦਰਨ ਖਾਰਕੀਵ ਨੈਸ਼ਨਲ ਯੂਨੀਵਰਸਿਟੀ ‘ਚ ਐਰੋਸਪੇਸ ਇੰਜੀਨੀਅਰਿੰਗ ਦਾ ਵਿਦਿਆਰਥੀ ਹੈ। ਤਾਮਿਲਨਾਡੂ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀਆਂ ਨੇ ਕੁਝ ਦਿਨ ਪਹਿਲਾਂ ਸਨਕੇਸ਼ ਦੇ ਘਰ ਜਾ ਕੇ ਉਸ ਬਾਰੇ ਜਾਣਕਾਰੀ ਇਕੱਠੀ ਕੀਤੀ ਸੀ ਕਿ ਉਹ ਯੂਕਰੇਨੀ ਫੌ਼ਜ ਵਿਚ ਕਿਉਂ ਸ਼ਾਮਲ ਹੋਇਆ ਸੀ। ਪੁਲੀਸ ਅਧਿਕਾਰੀਆਂ ਮੁਤਾਬਕ ਉਸ ਦੇ ਮਾਪਿਆਂ ਨੇ ਦੱਸਿਆ ਕਿ ਉਹ ਫ਼ੌਜੀ ਅਤੇ ਹਥਿਆਰਬੰਦ ਸਿਖਲਾਈ ਦਾ ਸ਼ੌਕੀਨ ਹੈ। ਉਹ ਖਾਰਕੀਵ ਨੈਸ਼ਨਲ ਯੂਨੀਵਰਸਿਟੀ, ਯੂਕਰੇਨ ਵਿੱਚ ਏਰੋਸਪੇਸ ਇੰਜੀਨੀਅਰਿੰਗ ਦਾ ਵਿਦਿਆਰਥੀ ਹੈ। ਖ਼ੁਫ਼ੀਆ ਅਧਿਕਾਰੀਆਂ ਦੇ ਘਰ ਪਹੁੰਚਣ ਤੋਂ ਬਾਅਦ ਹੀ ਉਸ ਦੇ ਪਰਿਵਾਰ ਨੂੰ ਪਤਾ ਲੱਗਾ ਕਿ ਸਨਿਕੇਸ਼ ਯੂਕਰੇਨ ਦੀ ਫੌਜ ਵਿਚ ਭਰਤੀ ਹੋ ਗਿਆ ਹੈ। ਉਸ ਦੇ ਪਿਤਾ ਨੇ ਕਿਹਾ, ‘ਮੈਂ ਬਹੁਤ ਪਰੇਸ਼ਾਨ ਹਾਂ। ਮੈਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਮੇਰੇ ਪੁੱਤਰ ਨੂੰ ਭਾਰਤ ਵਾਪਸ ਲਿਆਂਦਾ ਜਾਵੇ। ਉਸ ਨੇ ਕੁਝ ਦਿਨ ਪਹਿਲਾਂ ਘਰ ਨਾਲ ਸੰਪਰਕ ਕੀਤਾ ਸੀ ਤੇ ਕਿਹਾ ਸੀ ਕਿ ਉਹ ਸੁਰੱਖਿਅਤ ਹੈ। ਉਹ ਸਾਡੀ ਕੋਈ ਗੱਲ ਨਹੀਂ ਸੁਣ ਰਹੇ ਹਨ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

admin

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

admin

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ

admin