International

ਯੂਕਰੇਨ ਦੇ ਕੀਵ ਓਬਲਾਸਟ ‘ਚ 900 ਲੋਕਾਂ ਦੀ ਸਮੂਹਿਕ ਕਬਰ ਮਿਲੀ, ਰੂਸ ‘ਤੇ ਪੰਜ ਲੱਖ ਯੂਕਰੇਨੀਆਂ ਨੂੰ ਜ਼ਬਰਦਸਤੀ ਲਿਜਾਣ ਦਾ ਦੋਸ਼

ਕੀਵ – ਰੂਸ-ਯੂਕਰੇਨ ‘ਚ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਰੂਸੀ ਫ਼ੌਜ ਦੇ ਲਗਾਤਾਰ ਹਮਲਿਆਂ ਨਾਲ ਯੂਕਰੇਨ ਦੇ ਕਈ ਵੱਡੇ ਸ਼ਹਿਰ ਖੰਡਰ ਹੋ ਗਏ ਹਨ। ਇਸ ਦੇ ਨਾਲ ਹੀ ਯੂਕਰੇਨ ਵੀ ਜਵਾਬੀ ਕਾਰਵਾਈ ਕਰਨ ਤੋਂ ਬਾਜ਼ ਨਹੀਂ ਆ ਰਿਹਾ ਹੈ ਅਤੇ ਹੁਣ ਤੱਕ ਕਈ ਰੂਸੀ ਲੜਾਕੂ ਜਹਾਜ਼ ਅਤੇ ਟੈਂਕ ਤਬਾਹ ਕਰ ਦਿੱਤੇ ਗਏ ਹਨ, ਜਿਸ ਕਾਰਨ ਰੂਸੀ ਰਾਸ਼ਟਰਪਤੀ ਵਲੋਦੋਮੀਰ ਪੁਤਿਨ ਨੇ ਵੀ ਹਮਲੇ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਅੱਜ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਰੂਸ ‘ਤੇ ਨਵੇਂ ਦੋਸ਼ ਲਾਏ ਹਨ। ਜ਼ੇਲੈਂਸਕੀ ਦੇ ਅਨੁਸਾਰ, ਕੀਵ ਓਬਲਾਸਟ ਵਿੱਚ 900 ਲੋਕਾਂ ਦੇ ਨਾਲ ਇੱਕ ਹੋਰ ਸਮੂਹਿਕ ਕਬਰ ਮਿਲੀ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ਇਹ ਵੀ ਦੱਸਿਆ ਕਿ ਲਗਭਗ 500,000 ਯੂਕਰੇਨੀਅਨਾਂ ਨੂੰ ਰੂਸੀ ਬਲਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਉਨ੍ਹਾਂ ਦੇ ਦੇਸ਼ ਲਿਜਾਇਆ ਗਿਆ ਹੈ।

ਦੂਜੇ ਪਾਸੇ ਰੂਸ ਨੇ ਕਿਹਾ ਹੈ ਕਿ 24 ਫਰਵਰੀ ਨੂੰ ਸ਼ੁਰੂ ਹੋਏ ਯੁੱਧ ਤੋਂ ਬਾਅਦ ਹੁਣ ਤੱਕ ਉਨ੍ਹਾਂ ਦੀ ਸਹਿਮਤੀ ਨਾਲ 10 ਲੱਖ ਤੋਂ ਵੱਧ ਲੋਕਾਂ ਨੂੰ ਯੂਕਰੇਨ ਤੋਂ ਬਾਹਰ ਕੱਢਿਆ ਗਿਆ ਹੈ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਯੂਕਰੇਨ ਦੇ ਵੱਖ-ਵੱਖ ਖੇਤਰਾਂ ਤੋਂ 120,000 ਵਿਦੇਸ਼ੀ ਅਤੇ ਰੂਸੀ ਸਮਰਥਕ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਉਸ ਨੇ ਕਿਹਾ ਕਿ ਇਹ ਸਾਰੇ ਡੋਨੇਟਸਕ ਅਤੇ ਲੁਹਾਨਸਕ ਪੀਪਲਜ਼ ਰਿਪਬਲਿਕ ਦੇ ਲੋਕ ਹਨ ਜਿਨ੍ਹਾਂ ਨੂੰ ਰੂਸ ਨੇ ਆਪਣਾ ਹਮਲਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਆਜ਼ਾਦ ਵਜੋਂ ਮਾਨਤਾ ਦਿੱਤੀ ਸੀ।

ਇਸ ਦੇ ਨਾਲ ਹੀ, ਸੰਯੁਕਤ ਰਾਸ਼ਟਰ ਦੇ ਅੰਕੜਿਆਂ ਅਨੁਸਾਰ, ਹਮਲੇ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5 ਲੱਖ ਤੋਂ ਵੱਧ ਲੋਕ ਯੂਕਰੇਨ ਤੋਂ ਭੱਜ ਚੁੱਕੇ ਹਨ। ਰੂਸ ਨੇ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ ਆਪਣੀ ਸੁਰੱਖਿਆ ਲਈ ‘ਵਿਸ਼ੇਸ਼ ਆਪ੍ਰੇਸ਼ਨ’ ਕਿਹਾ ਹੈ। ਦੂਜੇ ਪਾਸੇ ਯੂਕਰੇਨ ਅਤੇ ਪੱਛਮੀ ਦੇਸ਼ਾਂ ਦਾ ਕਹਿਣਾ ਹੈ ਕਿ ਰੂਸ ਨੇ ਬਿਨਾਂ ਉਕਸਾਵੇ ਦੇ ਹਮਲਾ ਕੀਤਾ ਹੈ। ਲਾਵਰੋਵ ਨੇ ਰੂਸੀ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਚੀਨ ਦੀ ਸਰਕਾਰੀ ਨੂੰ ਦਿੱਤੀ ਟਿੱਪਣੀ ‘ਚ ਕਿਹਾ ਕਿ ਯੂਕਰੇਨ ਦੇ ਲਗਪਗ 30 ਲੱਖ ਲੋਕਾਂ ਨੂੰ ਰੂਸ ‘ਚ ਕੱਢਣ ਲਈ ਕਿਹਾ ਹੈ। ਯੂਕਰੇਨ ਨੇ ਕਿਹਾ ਹੈ ਕਿ ਮਾਸਕੋ ਨੇ ਹਜ਼ਾਰਾਂ ਲੋਕਾਂ ਨੂੰ ਜ਼ਬਰਦਸਤੀ ਰੂਸ ਭੇਜ ਦਿੱਤਾ ਹੈ।

ਰੂਸੀ ਵਿਦੇਸ਼ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਜੇਕਰ ਅਮਰੀਕਾ ਅਤੇ ਨਾਟੋ ਸੱਚਮੁੱਚ ਯੂਕਰੇਨੀ ਸੰਕਟ ਦਾ ਹੱਲ ਕੱਢਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੀਵ ਨੂੰ ਹਥਿਆਰ ਭੇਜਣਾ ਬੰਦ ਕਰ ਦੇਣਾ ਚਾਹੀਦਾ ਹੈ। ਲਾਵਰੋਵ ਨੇ ਕਿਹਾ, “ਜਨਤਕ ਤੌਰ ‘ਤੇ ਕੀਵ ਸ਼ਾਸਨ ਲਈ ਸਮਰਥਨ ਜ਼ਾਹਰ ਕਰਕੇ, ਨਾਟੋ ਦੇਸ਼ ਰਾਜਨੀਤਿਕ ਸਮਝੌਤਿਆਂ ਰਾਹੀਂ ਕਾਰਵਾਈ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।”

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ

admin