International

ਯੂਕੇ ਵਲੋਂ ਯੂਕਰੇਨ ਨਿਵਾਸੀਆਂ ਨੂੰ ਵੀਜ਼ੇ ਦੀ ਪੇਸ਼ਕਸ਼

ਲੰਡਨ – ਵੱਖ-ਵੱਖ ਦੇਸ਼ਾਂ ਵੱਲੋਂ ਯੂਕਰੇਨ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਮਦਦ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਰੂਸ-ਯੂਕਰੇਨ ਜੰਗ ਵਿਚਾਲੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਜੋ ਨਿਵਾਸੀ ਰੂਸ ਦੇ ਹਮਲੇ ਕਾਰਨ ਦੇਸ਼ ਛੱਡਣਾ ਚਾਹੁੰਦੇ ਹਨ ਉਹ ਯੂਨਾਈਟਿਡ ਕਿੰਗਡਮ ਆ ਸਕਦੇ ਹਨ, ਬਸ਼ਰਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਪਹਿਲਾਂ ਤੋਂ ਹੀ ਬ੍ਰਿਟੇਨ ਵਿਚ ਰਹਿੰਦੇ ਹੋਏ। ਉਨ੍ਹਾਂ ਨੇ ਅਜਿਹੇ ਲੋਕਾਂ ਲਈ ਯੂਕੇ ਦਾ ਵੀਜ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।

ਯੂਕਰੇਨ ਨੇ ਰੂਸ ਨੂੰ ਪਿਛਲੇ ਚਾਰ ਦਿਨਾਂ ਤੋਂ ਕੀਵ ਦੇ ਬਾਹਰ ਰੋਕ ਕੇ ਰੱਖਿਆ ਹੈ। ਇਸ ਦਰਮਿਆਨ ਯੂਕਰੇਨੀ ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਨੇ ਕਿਹਾ ਕਿ ਅਗਲੇ 24 ਘੰਟੇ ਯੂਕਰੇਨ ਲਈ ਸਭ ਤੋਂ ਮੁਸ਼ਕਲ ਵਾਲੇ ਹਨ। ਦੂਜੇ ਪਾਸੇ 7 ਨੇਤਾਵਾਂ ਨੇ ਯੂਕਰੇਨ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਰੂਸ ਖਿਲਾਫ ਲੜਾਈ ਵਿਚ ਸਾਰੇ ਦੇਸ਼ ਯੂਕਰੇਨ ਦਾ ਸਮਰਥਨ ਜਾਰੀ ਰੱਖਣਗੇ।

ਬ੍ਰਿਟੇਨ ਦੇ ਖਜ਼ਾਨੇ ਦੇ ਚਾਂਸਲਰ ਰਿਸ਼ੀ ਸੁਨਕ ਨੇ ਬੈਂਕ ਆਫ ਇੰਗਲੈਂਡ ਦੇ ਸਹਿਯੋਗ ਨਾਲ ਮਿਲ ਕੇ ਦੇਸ਼ ਦੇ ਸੈਂਟਰਲ ਬੈਂਕ ਆਫ ਦਿ ਰਸ਼ੀਅਨ ਫੈਡਰੇਸ਼ਨ ਨੂੰ ਨਿਸ਼ਾਨਾ ਬਣਾ ਕੇ ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਜਵਾਬ ਵਿੱਚ ਹੋਰ ਆਰਥਿਕ ਪਾਬੰਦੀਆਂ ਲਗਾਉਣ ਦੀ ਯੂਕੇ ਸਰਕਾਰ ਦੀ ਯੋਜਨਾ ਦਾ ਐਲਾਨ ਕੀਤਾ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin