CultureBreaking NewsPunjab

ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਵਰਕਸ਼ਾਪ ਦੌਰਾਨ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਡਾ. ਪਰਮਿੰਦਰ ਕੌਰ, ਡਾ. ਦਵਿੰਦਰ ਸਿੰਘ ਤੇ ਹੋਰ।ਅਤੇ ਵਸਤਾਂ ਬਣਾਉਂਦੀਆਂ ਵਿਦਿਆਰਥਣਾਂ।

ਅੰਮ੍ਰਿਤਸਰ — ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਕਰਵਾਈ ਗਈ ਉਕਤ ਵਰਕਸ਼ਾਪ ਮੌਕੇ ਸਰਕਾਰੀ ਗਰਲਜ਼ ਕਾਲਜ, ਜਲਾਲਾਬਾਦ ਤੋਂ ਮੁੱਖ ਬੁਲਾਰੇ ਡਾ. ਪਰਮਿੰਦਰ ਕੌਰ ਨੇ ਸ਼ਿਰਕਤ ਕੀਤੀ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਡਾ. ਪਰਮਿੰਦਰ ਕੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਪੱਧਰ ’ਤੇ ਪੰਜਾਬ ਦੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁਲਿੱਤ ਕਰਨ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦਾ ਅਮੀਰ ਸੱਭਿਆਚਾਰਕ ਵਿਰਸਾ ਸਾਡੀ ਵਿਲੱਖਣ ਪਛਾਣ ਅਤੇ ਮਾਣ ਦਾ ਪ੍ਰਤੀਕ ਹੈ।ਸਾਡੀਆਂ ਰਵਾਇਤੀ ਕਲਾਵਾਂ, ਹੱਥੀਂ ਕੀਤੀ ਕਢਾਈ, ਖਿਡੌਣੇ ਬਣਾਉਣ ਦੀ ਕਲਾ ਅਤੇ ਘਰੇਲੂ ਵਰਤੋਂ ਦੀਆਂ ਵਸਤਾਂ ਬਣਾਉਣ ਦੀਆਂ ਪੁਰਾਤਨ ਵਿਧੀਆਂ ਸਾਡੀਆਂ ਪੀੜ੍ਹੀਆਂ ਦੀ ਸਿਰਜਣਾਤਮਕਤਾ, ਮਿਹਨਤ ਅਤੇ ਹੁਨਰ ਦੀਆਂ ਪ੍ਰਤੀਕ ਹਨ।ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ’ਚ ਵੀ ਪੰਜਾਬ ਦੀਆਂ ਲੋਕ ਕਲਾਵਾਂ, ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਲਈ ਅਜਿਹੇ ਉਪਰਾਲੇ ਜਾਰੀ ਰੱਖੇਗਾ।

ਇਸ ਤੋਂ ਪਹਿਲਾਂ ਵਰਕਸ਼ਾਪ ਦੇ ਕਨਵੀਨਰ ਡਾ. ਦਵਿੰਦਰ ਕੌਰ ਨੇ ਡਾ. ਪਰਮਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਨਾਲ ਜਾਣ ਪਛਾਣ ਕਰਵਾਈ।ਇਸ ਮੌਕੇ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਆਧੁਨਿਕਤਾ ਦੇ ਦੌਰ ’ਚ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੀਆਂ ਰਵਾਇਤੀ ਕਲਾਵਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਦੀਆਂ ਹਨ, ਸਗੋਂ ਉਨ੍ਹਾਂ ਨੂੰ ਇਨ੍ਹਾਂ ਕਲਾਵਾਂ ਨੂੰ ਵਿਹਾਰਕ ਰੂਪ ’ਚ ਸਿੱਖਣ ਅਤੇ ਅਗਾਂਹ ਵਧਾਉਣ ਦਾ ਮੌਕਾ ਵੀ ਦਿੰਦੀਆਂ ਹਨ।

ਇਸ ਮੌਕੇ ਯੂਥ ਵੈਲਫੇਅਰ ਵਿਭਾਗ ਦੇ ਡਾਇਰੈਕਟਰ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਉਕਤ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਰਵਾਇਤੀ ਕਢਾਈ ਕਲਾਵਾਂ, ਖਿਡੌਣੇ ਬਣਾਉਣ ਅਤੇ ਹੱਥ ਪੱਖੀ, ਰੱਸੀ, ਬੀਨੂ ਅਤੇ ਟੋਕਰੀ ਆਦਿ ਘਰੇਲੂ ਵਰਤੋਂ ਦੀਆਂ ਵਸਤਾਂ ਬਣਾਉਣ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਡਾ. ਸੁਰਜੀਤ ਕੌਰ ਨੇ ਧੰਨਵਾਦ ਮਤਾ ਪੇਸ਼ ਕੀਤਾ।ਇਸ ਮੌਕੇ ਡਾ. ਦਲਜੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Related posts

ਅਮਿਤ ਸ਼ਾਹ ਅਤੇ ਭਗਵੰਤ ਮਾਨ ‘ਇਕੱਠੇ’ ; ਚੋਣਾਂ ਤੋਂ ਬਾਅਦ ਭਾਜਪਾ ਦੀ ਮਦਦ ਨਾਲ ਭਗਵੰਤ ਮਾਨ ਬਣਾਉਣਗੇ ‘ਆਪ’ ਪੰਜਾਬ ਪਾਰਟੀ  *ਰਾਮਪੁਰਾ ਫੂਲ ਦੀ ਚੋਣ ਰੈਲੀ ਚੋਂ ਮਲੂਕਾ ਨਦਾਰਦ

Bunty

ਸ਼੍ਰੋਮਣੀ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Bunty

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ

Bunty