International

ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਜਮਾਤ-ਏ-ਇਸਲਾਮੀ ਪਾਰਟੀ ਤੋਂ ਹਟਾਈ ਪਾਬੰਦੀ

ਢਾਕਾ – ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਬੁੱਧਵਾਰ ਨੂੰ ਜਮਾਤ-ਏ-ਇਸਲਾਮੀ ਪਾਰਟੀ ਤੋਂ ਪਾਬੰਦੀ ਹਟਾ ਦਿੱਤੀ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਸ਼ਾਸਨ ਵਿਰੁੱਧ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੌਰਾਨ ਇਸ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਸੀਨਾ ਸਰਕਾਰ ਨੇ ਪਾਰਟੀ ਨੂੰ “ਕੱਟੜਪੰਥੀ ਅਤੇ ਅੱਤਵਾਦੀ” ਸੰਗਠਨ ਦੱਸਦਿਆਂ ਇਸ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਇਸਦੇ ਵਿਦਿਆਰਥੀ ਵਿੰਗ ਅਤੇ ਹੋਰ ਸੰਬੰਧਿਤ ਸੰਗਠਨਾਂ ‘ਤੇ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਪ੍ਰਣਾਲੀ ਨੂੰ ਲੈ ਕੇ ਅੰਦੋਲਨ ਭੜਕਾਉਣ ਦਾ ਦੋਸ਼ ਲਗਾਇਆ ਸੀ। ਸੰਯੁਕਤ ਰਾਸ਼ਟਰ ਦੇ ਅਨੁਮਾਨਾਂ ਅਨੁਸਾਰ ਹਿੰਸਕ ਪ੍ਰਦਰਸ਼ਨਾਂ ਅਤੇ ਹਸੀਨਾ ਸਰਕਾਰ ਦੁਆਰਾ ਕੀਤੀਆਂ ਕਾਰਵਾਈਆਂ ਵਿੱਚ 600 ਤੋਂ ਵੱਧ ਲੋਕ ਮਾਰੇ ਗਏ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਪਾਰਟੀ ‘ਤੇ ਪਾਬੰਦੀ ਹਟਾ ਦਿੱਤੀ, ਜਿਸ ਨਾਲ ਇਸ ਦੀਆਂ ਗਤੀਵਿਧੀਆਂ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ। ਚੋਣ ਲੜਨ ਲਈ ਉਸ ਨੂੰ ਚੋਣ ਕਮਿਸ਼ਨ ਕੋਲ ਰਜਿਸਟਰਡ ਹੋਣਾ ਹੋਵੇਗਾ। ਪਾਰਟੀ ਲੀਡਰਸ਼ਿਪ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਜਮਾਤ-ਏ-ਇਸਲਾਮੀ ਨੂੰ 2013 ਤੋਂ ਚੋਣਾਂ ਵਿੱਚ ਹਿੱਸਾ ਲੈਣ ਤੋਂ ਰੋਕਿਆ ਗਿਆ ਹੈ, ਜਦੋਂ ਕਮਿਸ਼ਨ ਨੇ ਇਸਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਸੀ ਅਤੇ ਹਾਈ ਕੋਰਟ ਨੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਸੀ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਡੁਬਈ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ‘ਤੇ ਹੋ ਸਕਦੀ ਕੈਦ ਤੇ ਦੇਸ਼ ਨਿਕਾਲਾ

admin

ਮਿਡਲ-ਈਸਟ ਯੁੱਧ : ਭਾਰਤ ਵਲੋਂ ਨਵੀਂ ਦਿੱਲੀ ‘ਚ ਕੰਟਰੋਲ ਰੂਮ ਸਥਾਪਿਤ

admin