International

ਯੂਨੀਅਨ ਸਿੱਖ ਇਟਲੀ ਦੀ ਵਿਸ਼ੇਸ਼ ਮੀਟਿੰਗ ਵਿੱਚ ਹੋਏ ਅਹਿਮ ਵਿਚਾਰ ਵਟਾਂਦਰੇ

ਰੋਮ – ਇਟਲੀ ਵਿਚ ਸਿੱਖ ਭਾਈਚਾਰੇ ਨੂੰ ਪੇਸ਼ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਅਤੇ ਸਿੱਖ ਧਰਮ ਨੂੰ ਰਜਿਸਟਰ ਕਰਵਾਉਣ ਹਿੱਤ ਬਣੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਸਾਂਝੀ ਫੇੈਡਰੇਸ਼ਨ ਯੂਨੀਅਨ ਸਿੱਖ ਇਟਲੀ ਦੁਆਰਾ ਬੈਰਗਮੋ ਜ਼ਿਲ੍ਹੇ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ’ਚ ਯੂਨੀਅਨ ਸਿੱਖ ਇਟਲੀ ਦੇ ਪ੍ਰਬੰਧਕਾਂ ਤੋਂ ਇਲਾਵਾ ਇਟਲੀ ਭਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਮੈਬਰਾਂ ਨੇ ਸ਼ਿਰਕਤ ਕੀਤੀ।ਇਸ ਵਿਸ਼ੇਸ਼ ਮੀਟਿੰਗ ’ਚ ਯੂਨੀਅਨ ਸਿੱਖ ਇਟਲੀ ਦੀ ਲੀਗਲ ਟੀਮ ਵੱਜੋਂ ਪ੍ਰੋ. ਪਾੳਲੋ ਨਾਜੋ ਅਤੇ ਵਕੀਲ ਕ੍ਰਿਸਤੀਨਾ ਮੀਟਿੰਗ ਵਿਚ ਮੁੱਖ ਰੂਪ ਵਿਚ ਸ਼ਾਮਿਲ ਹੋਏ। ਇਸ ਮੌਕੇ ਯੂਨੀਅਨ ਸਿੱਖ ਇਟਲੀ ਦੇ ਮੁੱਖ ਪ੍ਰਬੰਧਕਾਂ ਦੁਆਰਾ ਇਟਲੀ ਵਿਚ ਸਿੱਖ ਧਰਮ ਦੀ ਸਰਕਾਰੀ ਤੌਰ ’ਤੇ ਮਨਜ਼ੂਰੀ ਵਾਸਤੇ ਚੱਲ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਪ੍ਰਬੰਧਕ ਕਮੇਟੀਆ ਦੁਆਰਾ ਕੀਤੇ ਸਵਾਲਾਂ ਦੇ ਜਵਾਬ ਦਿੱਤੇ।ਇਸ ਮੌਕੇ ਬੋਲਦਿਆ ਪ੍ਰਬੰਧਕਾਂ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਯੂਨੀਅਨ ਸਿੱਖ ਇਟਲੀ ਦੇ ਹੁਣ ਤੱਕ ਦੇ ਕੀਤੇ ਕਾਰਜਾਂ ਤੇ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਇਕੱਠੇ ਹੋ ਕੇ ਇਹ ਕਾਰਜ ਹੋਰ ਮਜ਼ਬੂਤੀ ਨਾਲ ਅੱਗੇ ਤੋਰਿਆ ਜਾਵੇ। ਯੂਨੀਅਨ ਸਿੱਖ ਇਟਲੀ ਦੇ ਪ੍ਰਧਾਨ ਸਤਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸੰਸਥਾ ਇੱਕ ਧਾਰਮਿਕ ਸੰਸਥਾ ਹੈ। ਜਿਸਦਾ ਮਕਸਦ ਸਿਰਫ ਇਟਲੀ ਵਿਚ ਸਿੱਖ ਧਰਮ ਨੂੰ ਰਜਿਸਟਰ ਕਰਵਾਉਣਾ ਅਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਕਾਰਜ ਕਰਨਾ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin