India

ਯੂਪੀ ਦੇ ਮੁੱਖ-ਮੰਤਰੀ ਤੇ ਮੰਤਰੀਆਂ ਵਲੋਂ ਗੰਗਾ ‘ਚ ਡੁੱਬਕੀਆਂ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਨਾਲ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਅਤੇ ਹੋਰ ਕੈਬਨਿਟ ਮੰਤਰੀਆਂ ਨੇ ਬੁੱਧਵਾਰ ਨੂੰ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ 2025 ਦੌਰਾਨ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। (ਫੋਟੋ: ਏ ਐਨ ਆਈ)

ਪ੍ਰਯਾਗਰਾਜ – ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੌਰਾਨ ਯੂੁਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੇ ਤ੍ਰਿਵੇਣੀ ਸੰਗਮ ’ਚ ਇਸ਼ਨਾਨ ਕੀਤਾ। ਇਸ ਮੌਕੇ ਦੋਵੇਂ ਉਪ ਮੁੱਖ ਮੰਤਰੀਆਂ ਕੇਸ਼ਵ ਪ੍ਰਸਾਦ ਮੌਰਿਆ ਤੇ ਬ੍ਰਜੇਸ਼ ਪਾਠਕ ਸਣੇ 54 ਮੰਤਰੀ, ਜਿਨ੍ਹਾਂ ਵਿੱਚ ਕੈਬਨਿਟ ਤੇ ਰਾਜ ਮੰਤਰੀ ਸ਼ਾਮਲ ਹਨ, ਉਨ੍ਹਾਂ ਦੇ ਨਾਲ ਸਨ। ਮੁੱਖ ਮੰਤਰੀ ਯੋਗੀ ਮੋਟਰਬੋਟ ਰਾਹੀਂ ਘਾਟ ’ਤੇ ਪੁੱਜੇ। ਗੰਗਾ ਘਾਟ ਜਾਂਦੇ ਸਮੇਂ ਉਨ੍ਹਾਂ ਨੇ ਪਰਵਾਸੀ ਪੰਛੀਆਂ ਨੂੰ ਚੋਗਾ ਵੀ ਪਾਇਆ। ਇਸ਼ਨਾਨ ਕਰਨ ਤੋਂ ਪਹਿਲਾਂ ਪ੍ਰਯਾਗਰਾਜ ਦੇ ਤ੍ਰਿਵੇਣੀ ਕੰਪਲੈਕਸ ’ਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਉੱਤਰ ਪ੍ਰਦੇਸ਼ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਸ਼ਹਿਰ ’ਚ ਯਾਤਰੀਆਂ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, ‘‘ਮੀਟਿੰਗ ਦੌਰਾਨ ਸੂਬੇ ’ਚ ਵਿਕਾਸ ਅਤੇ ਲੋਕ ਭਲਾਈ ਸਬੰਧੀ ਅਹਿਮ ਫ਼ੈਸਲੇ ਲਏ ਗਏ।’’

ਵਰਨਣਯੋਗ ਹੈ ਕਿ ਪਹਿਲਾਂ ਇਹ ਮੀਟਿੰਗ ਮੇਲਾ ਅਥਾਰਟੀ ਆਡੀਟੋਰੀਅਮ ’ਚ ਹੋਣੀ ਸੀ ਪਰ ਵੀਆਈਪੀ ਸੁਰੱਖਿਆ ਕਾਰਨ ਸ਼ਰਧਾਲੂਆਂ ਦੀ ਆਵਾਜਾਈ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਸਾਰੇ ਮੰਤਰੀ ਮੋਟਰਬੋਟਾਂ ਰਾਹੀਂ ਤ੍ਰਿਵੇਣੀ ਸੰਗਮ ਵਿਖੇ ਪਹੁੰਚੇ। ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਨੇ ਉਥੇ ਪੂਜਾ ਕੀਤੀ ਤੇ ਸੰਗਮ ’ਚ ਇਸ਼ਨਾਨ ਕੀਤਾ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin