India

ਯੂ.ਪੀ. ’ਚ ਫਰਜ਼ੀ ਵੋਟਿੰਗ ਮਾਮਲੇ ਵਿੱਚ ਪੂਰੀ ਪੋਲਿੰਗ ਪਾਰਟੀ ਮੁਅੱਤਲ, ਮੁੜ ਵੋਟਾਂ ਪਾਉਣ ਦੀ ਸਿਫ਼ਾਰਸ਼

ਨਵੀਂ ਦਿੱਲੀ – ਲੋਕ ਸਭਾ ਚੋਣਾਂ ਨੂੰ ਲੈ ਕੇ ਯੂ.ਪੀ. ਦੀ ਫਰੂਖਾਬਾਦ ਲੋਕ ਸਭਾ ਸੀਟ ਦੇ ਏਟਾ ਜ਼ਿਲ੍ਹੇ ਵਿੱਚ ਫਰਜ਼ੀ ਵੋਟਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਇਥੇ 17 ਸਾਲਾ ਨੌਜਵਾਨ ਵੱਲੋਂ ਭਾਜਪਾ ਉਮੀਦਵਾਰ ਨੂੰ 8 ਵੋਟਾਂ ਪਾਈਆਂ ਗਈਆਂ, ਜਿਸ ਤੋਂ ਬਾਅਦ ਉਸ ਖਿਲਾਫ ਲਗਾਤਾਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸੇ ਤਹਿਤ ਹੁਣ ਵੱਡੀ ਕਾਰਵਾਈ ਹੋਈ ਹੈ। ਪੂਰੀ ਪੋਲਿੰਗ ਪਾਰਟੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬੂਥ ’ਤੇ ਮੁੜ ਪੋਲਿੰਗ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਸਾਰੇ ਪੋਲਿੰਗ ਵਰਕਰਾਂ ਖਿਲਾਫ ਰਿਪੋਰਟ ਦਰਜ ਕਰ ਲਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਾਰਿਆਂ ਨੂੰ ਗਿ੍ਰਫਤਾਰ ਵੀ ਕੀਤਾ ਜਾ ਸਕਦਾ ਹੈ। ਸੋਸ਼ਲ ਮੀਡੀਆ ’ਤੇ ਨੌਜਵਾਨ ਦਾ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ ਜਿਸ ਵਿਚ ਉਹ ਇਕ-ਇਕ ਕਰਕੇ 8 ਵੋਟਾਂ ਪਾਉਂਦਾ ਹੈ ਤੇ ਇਸ ਦੀ ਵੀਡੀਓ ਵੀ ਬਣਾਉਂਦਾ ਹੈ। ਅਖਿਲੇਸ਼ ਯਾਦਵ ਤੇ ਰਾਹੁਲ ਗਾਂਧੀ ਵੱਲੋਂ ਇਸ ਵੀਡੀਓ ਨੂੰ ਪੋਸਟ ਕਰਕੇ ਨੌਜਵਾਨ ਖਿਲਾਫ ਐਕਸ਼ਨ ਲਏ ਜਾਣ ਦੀ ਗੱਲ ਕਹੀ ਗਈ ਸੀ। ਵੀਡੀਓ ਵਾਇਰਲ ਹੋਣ ਦੇ ਬਾਅਦ ਫਰੂਖਾਬਾਦ ਦੇ ਰਿਟਰਨਿੰਗ ਅਫਸਰ ਡਾ.ਵੀ.ਕੇ.ਸਿੰਘ ਨੇ ਜਾਂਚ ਕਰਵਾਈ ਤੇ ਜਾਂਚ ਵਿਚ ਪੋਲਿੰਗ ਪਾਰਟੀ ਦੀ ਲਾਪ੍ਰਵਾਹੀ ਸਾਹਮਣੇ ਆਈ। ਬੂਥ ਦੇ ਸਾਰੇ ਪੋਲਿੰਗ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਸਹਾਇਕ ਰਿਟਰਨਿੰਗ ਅਫਸਰ ਨੇ ਸਾਰਿਆਂ ਖਿਲਾਫ ਪਰਚਾ ਦਰਜ ਕਰ ਲਿਆ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin