PunjabPollywood

ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ : ਔਰਤਾਂ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ

ਯੋਗਰਾਜ ਸਿੰਘ, ਪੰਜਾਬੀ ਸਿਨੇਮਾ ਦੇ ਦਿੱਗਜ ਅਦਾਕਾਰ।

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਖਿਲਾਫ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਇਹ ਮਾਮਲਾ ਵੈੱਬ ਸੀਰੀਜ਼ ਲੁੱਖੇ ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਨੇ ਔਰਤਾਂ ਖਿਲਾਫ ਕਥਿਤ ਤੌਰ ‘ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। ਇਹ ਵੀਡੀਓ 8 ਮਈ 2026 ਨੂੰ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਈ ਹਿੰਦੀ ਵੈੱਬ ਸੀਰੀਜ਼ ‘ਲੁੱਖੇ’ ਦੇ ਇੱਕ ਐਪੀਸੋਡ ਦਾ ਹਿੱਸਾ ਦੱਸਿਆ ਜਾ ਰਿਹਾ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਅਜਿਹੀ ਭਾਸ਼ਾ ਔਰਤਾਂ ਦੀ ਸ਼ਾਨ ਅਤੇ ਸਤਿਕਾਰ ‘ਤੇ ਸਿੱਧਾ ਹਮਲਾ ਹੈ।

ਚੰਡੀਗੜ੍ਹ ਦੇ ਦੋ ਵਕੀਲਾਂ, ਉੱਜਵਲ ਭਸੀਨ ਅਤੇ ਜਤਿਨ ਵਰਮਾ ਨੇ ਇਸ ਮਾਮਲੇ ਸਬੰਧੀ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ 17 ਸਕਿੰਟ ਦੀ ਇੱਕ ਵੀਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿੱਚ ਔਰਤਾਂ ਵਿਰੁੱਧ ਅਸ਼ਲੀਲ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।

Related posts

ਮੈਂ ਪਹਿਲਾਂ ਹੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਕਿਹਾ ਸੀ ਕਿ ਵੀਡੀਓ ‘ਚ ਮੈਂ ਨਹੀਂ – ਮੁੱਖ-ਮੰਤਰੀ ਮਾਨ

admin

ਨਵੰਬਰ/ਦਸੰਬਰ ਵਿਧਾਨਸਭਾ ਚੋਣਾਂ ਲਈ ਪੰਜਾਬ ‘ਚ ਛਿੜੇਗੀ ‘ਮਹਾਂਭਾਰਤ’!

admin

29 ਜੂਨ ਨੂੰ ਪੰਜਾਬ ਕੈਬਨਿਟ ਤੇ ਸਾਰੇ ਸਿੱਖ ਵਿਧਾਇਕਾਂ ਨੂੰ ਅਕਾਲ ਤਖ਼ਤ ਅੱਗੇ ਪੇਸ਼ ਹੋਣ ਦੇ ਹੁਕਮ

admin