India

ਯੋਗੀ ਦੀ ਅਧਿਕਾਰੀਆਂ ਨੂੰ ਚਿਤਾਵਨੀ, ਲੋਕਾਂ ਦੀ ਮਦਦ ਚ ਲਾਪਰਵਾਹੀ ਖ਼ਿਲਾਫ਼ ਹੋਵੇਗੀ ਕਾਰਵਾਈ

ਗੋਰਖਪੁਰ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਪੀੜਤਾਂ ਦੀ ਕਿਸੇ ਵੀ ਸਥਿਤੀ ਵਿੱਚ ਮਦਦ ਕਰਨ ਵਿੱਚ ਕੋਈ ਦੇਰੀ ਜਾਂ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਜੇਕਰ ਇਸ ਦੌਰਾਨ ਕੋਈ ਲਾਪਰਵਾਹੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਅਤੇ ਗੋਰਕਸ਼ਪੀਠ ਦੇ ਪੀਠਾਧੀਸ਼ਵਰ ਮਹੰਤ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਸਵੇਰੇ ਗੋਰਖਨਾਥ ਮੰਦਰ ‘ਚ ਜਨਤਕ ਦਰਸ਼ਨ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।ਅੱਜ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ ਯੋਗੀ ਨੇ ਕਿਹਾ, “ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਪੀੜਤਾਂ ਦੀ ਕਿਸੇ ਵੀ ਹਾਲਤ ਵਿੱਚ ਮਦਦ ਕਰਨ ਵਿੱਚ ਕੋਈ ਦੇਰੀ ਜਾਂ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਜੇਕਰ ਕੋਈ ਲਾਪਰਵਾਹੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।” ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਦਾ ਪਤਾ ਲਗਾ ਕੇ ਹੱਲ ਕੀਤਾ ਜਾਵੇ ਅਤੇ ਜੇਕਰ ਮਾਮਲਾ ਕਿਸੇ ਪੱਧਰ ‘ਤੇ ਜਾਣਬੁੱਝ ਕੇ ਲਟਕਦਾ ਰਹਿੰਦਾ ਹੈ ਤਾਂ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਬਿਆਨ ਵਿੱਚ ਕਿਹਾ ਕਿ ਮੰਦਰ ਪਰਿਸਰ ਵਿੱਚ ਆਯੋਜਿਤ ਜਨਤਾ ਦਰਸ਼ਨ ਵਿੱਚ ਮੁੱਖ ਮੰਤਰੀ ਨੇ ਕਰੀਬ 300 ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਚਿੰਤਾ ਜਾਂ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਹਰ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਗੇ। ਇਸ ਸਬੰਧੀ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਸਮੱਸਿਆਵਾਂ ਨੂੰ ਸਮੇਂ ਸਿਰ, ਨਿਰਪੱਖ ਅਤੇ ਮਿਆਰੀ ਢੰਗ ਨਾਲ ਹੱਲ ਕੀਤਾ ਜਾਵੇ।

Related posts

ਭਾਰਤੀ ਫ਼ੌਜ ਦੇ ਤਿੰਨੋਂ ਵਿੰਗਾਂ ‘ਚ ਔਰਤਾਂ ਦੀ ਹਿੱਸੇਦਾਰੀ ਵਧੀ, ਧੀਆਂ ਵੀ ਅਗਨੀਪਥ ਨੂੰ ਲੈ ਕੇ ਉਤਸ਼ਾਹਿਤ

Bunty

FY23 ‘ਚ ਭਾਰਤ ਦੀ ਔਸਤ Retail ਮਹਿੰਗਾਈ ਦਰ ਰਹਿ ਸਕਦੀ ਹੈ 6.8 ਫ਼ੀਸਦੀ : CRISIL

Bunty

ਸ੍ਰੀਲੰਕਾਈ ਜਲ ਸੈਨਾ ਨੇ 43 ਭਾਰਤੀ ਮਛੇਰਿਆਂ ਨੂੰ ਕੀਤਾ ਗਿ੍ਫ਼ਤਾਰ

Bunty